Tuesday, November 24, 2026

ਵਿਸ਼ਵ ਦਿਵਿਆਂਗ ਦਿਵਸ ਮੌਕੇ ਐਨ.ਐਸ.ਐਸ ਕੈਂਪ ਲਗਾਇਆ

PUNJ0412201806ਭੀਖੀ/ਮਾਨਸਾ, 4 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਿਸ਼ਵ ਦਿਵਿਆਂਗ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੋਹਾ ਵਿਖੇ ਇਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ। ਜਿਸ ਦੌਰਾਨ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਸਕੂਲ ਵਿਚ ਚੱਲ ਰਹੇ ਪ੍ਰਗਤੀ ਕਾਰਜ ਵਿਚ ਯੋਗਦਾਨ ਪਾਇਆ।
    ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਬੀਰ ਮਾਨ ਨੇ ਦੱਸਿਆ ਕਿ ਇਹ ਦਿਵਸ ਹਰ ਸਾਲ ਦਿਵਿਆਂਗ ਲੋਕਾਂ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸਮਾਜ ਵਿਚ ਦਿਵਿਆਂਗ ਲੋਕਾਂ ਪ੍ਰਤੀ ਸਮਾਜਿਕ ਸਮਾਨਤਾ, ਉਨ੍ਹਾ ਦੇ ਅਧਿਕਾਰਾਂ ਅਤੇ ਭਲਾਈ ਲਈ ਧਿਆਨ ਕੇਂਦਰਿਤ ਕਰਨ ਦੇ ਉਦੇਸ਼ ਨਾਲ ਇਹ ਦਿਵਸ ਮਹੱਤਵਪੂਰਣ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply