Monday, July 27, 2026

ਸਿਕਲੀਗਰ ਸਿੱਖਾਂ `ਤੇ ਹੋ ਰਹੇ ਅੱਤਿਆਚਾਰ ਦਾ ਕਾਰਜਕਾਰੀ ਜਥੇਦਾਰ ਨੇ ਲਿਆ ਗੰਭੀਰ ਨੋਟਿਸ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿਕਲੀਗਰ ਸਿੱਖਾਂ ਉਪਰ ਹੋ ਰਹੇ ਅੱਤਿਆਚਾਰ ਦਾ ਗੰਭੀਰ ਨੋਟਿਸ ਲੈਂਦਿਆਂ ਲਿਆ ਹੈ।ਉਨਾਂ ਕਿਹਾ ਕਿ ਮੱਧ ਪ੍ਰਦੇਸ਼ ਵਿਚ ਰਹਿ ਰਹੇ ਸਿਕਲੀਗਰ ਸਿੱਖਾਂ ਦੀ ਅਬਾਦੀ ਨਾ-ਮਾਤਰ ਹੋਣ ਦੇ ਬਾਵਜੂਦ ਉਨ੍ਹਾਂ ਵਲੋਂ ਸਿੱਖੀ ਸਰੂਪ `ਚ ਤਿਆਰ-ਬਰ-ਤਿਆਰ ਰਹਿਣ ਕਰਕੇ ਸਥਾਨਕ ਸਰਕਾਰ ਉਨ੍ਹਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੇ ਤਸਕਰ ਕਹਿ ਕੇ ਉਨ੍ਹਾਂ ਉਪਰ ਅਣ-ਮਨੁੱਖੀ ਤਸ਼ੱਦਦ ਕਰ ਰਹੀ ਹੈ, ਜੋ ਕਿ ਅਤਿ ਨਿੰਦਣਯੋਗ ਹੈ।ਪਿਛਲੀ ਦਿਨੀ ਮੱਧ ਪ੍ਰਦੇਸ਼ ਦੀ ਪੁਲਿਸ ਵਲੋਂ ਪਿੰਡ ਸਿੰਦੂਰ ਜਿਲ੍ਹਾ ਖਰਗੋਨ ਦੇ ਸਿਕਲੀਗਰ ਸਿੱਖਾਂ ਨੂੰ ਤੰਗ ਪਰੇਸ਼ਾਨ ਕੀਤਾ ਗਿਆ।ਜਿਸ ਕਰਕੇ ਉਥੇ ਵੱਸਦੇ ਸਮੁੱਚੇ ਸਿਕਲੀਗਰ ਸਿੱਖਾਂ ਵਿਚ ਇੱਕ ਡਰ ਦਾ ਮਾਹੋਲ ਪੈਦਾ ਹੋ ਗਿਆ ਹੈ।ਜੇਕਰ ਸਰਕਾਰ ਵੱਲੋਂ ਇਸ ਅਤਿ-ਨਿੰਦਣਯੋਗ ਘਿਨਾਉਣੀ ਕਾਰਵਾਈ ਉਪਰ ਰੋਕ ਲਗਾਉਂਦਿਆਂ ਦੋਸ਼ੀ ਪੁਲਿਸ ਅਫਸਰਾਂ/ਕਰਮਚਾਰੀਆਂ ਖਿਲਾਫ ਕਾਰਵਾਈ ਨਾ ਕੀਤੀ ਤਾਂ ਇਸ ਦੇ ਭਿਆਨਕ ਸਿੱਟੇ ਵੀ ਨਿਕਲ ਸਕਦੇ ਹਨ।ਜਿਸ ਦੀ ਜਿੰਮੇਵਾਰੀ ਸਥਾਨਕ ਸਰਕਾਰ ਦੇ ਸਿਰ ਹੋਵੇਗੀ।
ਜਥੇਦਾਰ ਨੇ ਇਹ ਵੀ ਕਿਹਾ ਕਿ ਉਕਤ ਮਾਮਲੇ ਸਬੰਧੀ ਸ਼੍ਰੋਮਣੀ ਗੁ: ਪ੍ਰ: ਕਮੇਟੀ, ਦਿੱਲੀ ਸਿੱਖ ਗੁ: ਪ੍ਰ: ਕਮੇਟੀ ਅਤੇ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀਆਂ ਨੂੰ ਅੱਗੇ ਆ ਕੇ ਇਹਨਾਂ ਸਿੱਖਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਅਤੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਭਾਰਤ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਭਾਰਤ ਵਿਚ ਸਿੱਖਾਂ ਉਪਰ ਹੋ ਰਹੇ ਅੱਤਿਆਚਾਰ ਨੂੰ ਠੱਲ ਪਾਈ ਜਾਵੇ।
 

Check Also

ਜ਼ਿਲ੍ਹਾ ਅੰਮ੍ਰਿਤਸਰ ਵਿਖੇ 14 ਨਵੇਂ `ਆਮ ਆਦਮੀ ਕਲੀਨਿਕ` ਲੋਕਾਂ ਨੂੰ ਕੀਤੇ ਸਮਰਪਿਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿਹਤ ਕ੍ਰਾਂਤੀ ਤਹਿਤ …

Leave a Reply