Monday, July 27, 2026

ਕਿਰਾਏਦਾਰਾਂ ਦਾ ਵੇਰਵਾ ਥਾਣਾ ਪੁਲਿਸ ਚੌਕੀ ਵਿਚ ਦਰਜ ਕਰਵਾਉਣ ਦਾ ਹੁਕਮ

Apneet Riatਭੀਖੀ/ਮਾਨਸਾ, 6 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਅਤੇ ਮਕਾਨ ਇੰਚਾਰਜਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਉਨ੍ਹਾਂ ਵਲੋਂ ਜੋ ਵੀ ਮਕਾਨ ਕਿਰਾਏ `ਤੇ ਦਿੱਤੇ ਜਾਂਦੇ ਹਨ ਜਾਂ ਭਵਿੱਖ ਵਿੱਚ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀਆਂ ਦਾ ਨਾਮ ਅਤੇ ਪੂਰੇ ਵੇਰਵੇ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਵਾਉਣ।ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਮਾਲਕਾਂ ਤੋਂ ਮਕਾਨ ਕਿਰਾਏ `ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਨ੍ਹਾਂ ਨਾਲ ਲੋਕਾਂ ਦੀ ਜਾਨ ਤੇ ਮਾਲ ਨੂੰ ਖ਼ਤਰਾ ਹੋ ਸਕਦਾ ਹੈ।ਇਸ ਤੋਂ ਇਲਾਵਾ ਸਰਕਾਰੀ ਜਾਂ ਪ੍ਰਾਈਵੇਟ ਸੰਪਤੀ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ, ਜਿਸ ਕਾਰਨ ਅਮਨ-ਸ਼ਾਂਤੀ ਭੰਗ ਹੋ ਸਕਦੀ ਹੈ।ਇਹ ਹੁਕਮ 31 ਜਨਵਰੀ, 2019 ਤੱਕ ਲਾਗੂ ਰਹੇਗਾ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply