Tuesday, November 24, 2026

ਨਗਰ ਪੰਚਾਇਤ ਸਰਦੂਲਗੜ੍ਹ ਨੇ ਰਾਤ ਸਮੇਂ ਕਰਵਾਈ ਸ਼ਹਿਰ ਦੀ ਸਫ਼ਾਈ

IMGNOTAVAILABLEਭੀਖੀ/ਮਾਨਸਾ, 6 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਨਗਰ ਪੰਚਾਇਤ ਸਰਦੂਲਗੜ੍ਹ ਵਲੋਂ ਰਾਤ ਸਮੇਂ ਸਫ਼ਾਈ ਕਾਰਜ ਸ਼ੁਰੂ ਕੀਤਾ ਗਿਆ ਹੈ।ਕਾਰਜ ਸਾਧਕ ਅਫ਼ਸਰ ਵਿਸ਼ਾਲਦੀਪ ਬਾਂਸਲ ਨੇ ਦੱਸਿਆ ਕਿ ਰਾਤ ਸਮੇਂ ਟਰੈਫਿਕ ਅਤੇ ਆਵਾਜਾਈ ਬੰਦ ਹੋਣ ਕਾਰਨ ਸਫ਼ਾਈ ਕਾਰਜਾਂ ਵਿੱਚ ਆਸਾਨੀ ਹੁੰਦੀ ਹੈ।ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸਫ਼ਾਈ ਵਿਵੱਸਥਾ ਨੂੰ ਬਹਾਲ ਰੱਖਣ ਲਈ ਬੱਸ ਸਟੈਂਡ ਰੋਡ, ਮੇਨ ਬਾਜ਼ਾਰ ਰੋਡ ਅਤੇ ਹੋਰ ਥਾਵਾਂ ਦੀ ਸਫ਼ਾਈ ਕਰਵਾਈ ਗਈ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਵਿਚ ਸਹਾਇਤਾ ਕਰਨ। 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply