Friday, August 28, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਵਿਖੇ ਮਨਾਇਆ ਭਾਈ ਵੀਰ ਸਿੰਘ ਜੀ ਦਾ ਜਨਮ ਦਿਨ

PUNJ0612201814  ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਮੋਢੀ ਅਤੇ ਪੰਜਾਬੀ ਸਾਹਿਤ ਦੇ ਮਹਾਨ ਕਵੀ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦਾ ਜਨਮ ਦਿਨ ਚੀਫ ਖਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ।ਜੀ.ਟੀ.ਰੋਡ ਸਕੂਲ ਦੇ ਕੀਰਤਨੀ ਜਥੇ ਅਤੇ ਭਾਈ ਵੀਰ ਸਿੰਘ ਅਕੈਡਮੀ ਵੱਲੋਂ ਭਾਈ ਦਵਿੰਦਰ ਸਿੰਘ ਖੰਨੇ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਵੀਰ ਸਿੰਘ ਜੀ ਨੂੰ ਸਮਰਪਿਤ ਕੈਲੰਡਰ ਅਤੇ ਨਿਰਗੁਣਆਰ ਰਸਾਲਾ ਰਿਲੀਜ਼ ਕੀਤਾ ਗਿਆ।ਦੀਵਾਨ ਦੇ ਕਾਰਜਕਾਰੀ ਪ੍ਰਧਾਨ ਸ. ਧੰਨਰਾਜ ਸਿੰਘ ਨੇ ਭਾਈ ਵੀਰ ਸਿੰਘ ਜੀ ਦੇ ਜੀਵਨ `ਤੇ ਚਾਨਣਾ ਪਾੳੇਂੁਦੇ ਹੋਏ ਉਹਨਾਂ ਵੱਲੋਂ ਚੀਫ਼ ਖਾਲਸਾ ਦੀਵਾਨ ਲਈ ਨਿਭਾਏ ਯੋਗਦਾਨ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।PUNJ0612201815
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਦੇ ਸ਼ੈਸ਼ਨ 2017-18 ਦੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੀ.ਬੀ.ਐਸ.ਈ ਬੋਰਡ ਦੀ ਪ੍ਰੀਖਿਆਵਾਂ ਵਿੱਚੋਂ ਉਚਤਮ ਅੰਕ ਹਾਸਲ ਕਰਨ ਲਈ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਸਕੂਲ ਦੇ ਸੀਨੀਅਰ ਅਤੇ ਪ੍ਰਾਇਮਰੀ ਵਿੰਗ ਵੱਲੋਂ ਭਾਈ ਵੀਰ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਗਏ।ਭਾਸ਼ਣ, ਕਾਵਿ ਉਚਾਰਨ ਅਤੇ ਪੋਟਰੇਟ ਬਣਾਉਣ ਦੇ ਮੁਕਾਬਲਿਆਂ ਵਿੱਚੋਂ ਪਹਿਲਾਂ, ਦੂਜਾ, ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।PUNJ0612201816ਨੌਵੀ ਬੀ ਦੇ ਵਿਦਿਆਰਥੀ ਆਨੰਤਬੀਰ ਸਿੰਘ ਦੁਆਰਾ ਬੋਲੀ ਕਵਿਤਾ ਉਸਦੀ ਆਪਣੀ ਰਚਨਾ ਸਲਾਹੁਣਯੋਗ ਸੀ। ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਭਾਈ ਸਾਹਿਬ ਦੇ ਜੀਵਨ ਤੋਂ ਸੇਧ ਲੈ ਕੇ ਪੰਜਾਬੀ ਮਾਂ ਬੋਲੀ ਨੂੰ ਉੱਚਾ ਚੁੱਕਣ ਤੇ ਸਤਿਕਾਰ ਦੇਣ ਦੀ ਪ੍ਰੇਰਨਾ ਦਿੰਦੇ ਹੋਏ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਸਕੂਲ ਦੇ ਡਾਇਰੈਕਟਰ / ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਭਾਈ ਸਾਹਿਬ ਜੀ ਦੇ ਵੱਲੋਂ ਪੰਜਾਬੀ ਸਾਹਿਤ ਵਿੱਚ ਪਾਏ ਯੋਗਦਾਨ ਬਾਰੇ ਬੜੇ ਵਿਸਥਾਰ ਨਾਲ ਦੱਸਿਆ ਅਤੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਭਾਈ ਦਵਿੰਦਰ ਸਿੰਘ ਨੂੰ ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਰਬਜੀਤ ਸਿੰਘ, ਨਿਰਮਲ ਸਿੰਘ, ਨਰਿੰਦਰ ਸਿੰਘ ਖੁਰਾਣਾ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਸੰਤੋਖ ਸਿੰਘ ਸੇਠੀ, ਸਵਿੰਦਰ ਸਿੰਘ ਕੱਥੂਨੰਗਲ, ਪ੍ਰੋ. ਬਲਜਿੰਦਰ ਸਿੰਘ, ਡਾ. ਜਸਬੀਰ ਸਿੰਘ ਸਾਬਰ, ਡਾ. ਹਰਚੰਦ ਸਿੰਘ ਬੇਦੀ, ਡਾ. ਬਲਬੀਰ ਸਿੰਘ ਸੈਣੀ, ਅਜੀਤ ਸਿੰਘ ਬਸਰਾ, ਉਜਾਗਰ ਸਿੰਘ, ਡਾ. ਪਰਮਜੀਤ ਸਿੰਘ, ਆਰ.ਅੇਸ ਮਹਿਤਾ, ਰਛਪਾਲ ਸਿੰਘ, ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ, ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਵਿਦਿਆਰਥੀਆਂ ਦੇ ਮਾਪੇ, ਅਧਿਆਪਕ ਅਤੇ ਵੱਡੀ ਗਿਣਤੀ `ਚ ਵਿਦਿਆਰਥੀ ਹਾਜ਼ਰ ਸਨ।

 

Check Also

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਓ.ਆਰ.ਐਸ ਦਿਵਸ ਦੇ ਸਬੰਧ ‘ਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਓ.ਆਰ.ਐਸ ਦਿਵਸ ਨੂੰ …

Leave a Reply