ਭੀਖੀ/ਮਾਨਸਾ, 7 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ
ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੁਆਰਾ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ `ਤੇ ਪਾਬੰਦੀ ਲਗਾਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ ਜਿਵੇਂ ਕਿ ਜੀਪਾਂ, ਮੋਟਰਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ।ਪ੍ਰੰਤੂ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਮਿਲਟਰੀ ਰੰਗ ਦੀਆਂ ਵਰਦੀਆਂ, ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਸ਼ਾਂਤੀ ਵਿਚ ਖਲਲ ਪੈਦਾ ਕਰਕੇ ਮਾਨਵ ਜੀਵਨ ਹੋਂਦ ਵਿਚ ਖਤਰਾ ਪੈਦਾ ਕੀਤਾ ਜਾਂਦਾ ਹੈ।ਇਸ ਲਈ ਇਹ ਰੋਕ ਲਗਾਉਣੀ ਜ਼ਰੂਰੀ ਹੋ ਗਈ ਹੈ।
ਉਪਰੋਕਤ ਹੁਕਮ 31 ਜਨਵਰੀ 2019 ਤੱਕ ਲਾਗੂ ਰਹਿਣਗੇ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media