ਭੀਖੀ/ਮਾਨਸਾ, 7 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਭਾਰਤੀ ਸੈਨਾਵਾਂ ਵਲੋਂ ਭਾਰਤ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ
ਜ਼ਿਲ੍ਹਾ ਸੈਨਿਕ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮਾਨਸਾ ਵਿਖੇ ਫੋਰਸਿਜ਼ ਫਲੈਗ ਡੇਅ (ਝੰਡਾ ਦਿਵਸ) ਮਨਾਇਆ ਗਿਆ।ਝੰਡਾ ਦਿਵਸ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਰਾਜੇਸ਼ ਤ੍ਰਿਪਾਠੀ ਦੇ ਝੰਡਾ ਬੈਜ਼ ਲਗਾ ਕੇ ਕੀਤੀ ਗਈ।ਉਨ੍ਹਾਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ ਛਪੀ ਰਣ ਯੋਧੇ ਕਿਤਾਬ ਨੂੰ ਰਿਲੀਜ਼ ਵੀ ਕੀਤਾ।
ਮਨਾਏ ਗਏ ਝੰਡਾ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤ੍ਰਿਪਾਠੀ ਨੇ ਕਿਹਾ ਕਿ ਹਥਿਆਰਬੰਦ ਸੈਨਾਵਾਂ ਦੇ ਸ਼ਹੀਦਾਂ ਨੇ ਦੇਸ਼ ਲਈ ਆਪਣਾ ਆਪ ਵਾਰ ਦਿੱਤਾ, ਜਿਨ੍ਹਾਂ ਸਦਕੇ ਅਸੀਂ ਅੱਜ ਅਜ਼ਾਦੀ ਦਾ ਨਿੱੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਝੰਡਾ ਦਿਵਸ ਮੌਕੇ ਇਕੱਤਰ ਕੀਤੀ ਗਈ ਰਾਸ਼ੀ ਫੌਜ਼ ਦੇ ਭਲਾਈ ਕੰਮਾਂ ਵਿਚ ਖਰਚ ਕੀਤੀ ਜਾਵੇਗੀ।
ਇਸ ਝੰਡਾ ਦਿਵਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਗੁਰਜੋਤ ਸਿੰਘ, ਜਸਕਰਨ ਸਿੰਘ, ਬਲਜੀਤ ਸਿੰਘ, ਨੈਬ ਸਿੰਘ, ਜ਼ਿਲ੍ਹਾ ਇੰਚਾਰਜ ਜੀ.ਓ.ਜੀ (ਗਾਰਡੀਅਨ ਆਫ਼ ਗਵਰਨੈਸ) ਬੀ.ਐਸ ਕੂਨਰ ਅਤੇ ਕੈਪਟਨ ਅਜੀਤ ਸਿੰਘ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media