Monday, May 4, 2026

ਥਾਣਾ ਛੇਹਰਟਾ ਦੀ ਪੁਲਿਸ ਵਲੋਂ ਪੱਤਰਕਾਰਾਂ ਨਾਲ ਜ਼ਿਆਦਤੀ ਬਰਦਾਸ਼ਤ ਨਹੀ- ਪ੍ਰਧਾਨ ਮਲਹੋਤਰਾ

ਜੰਡਿਆਲਾ ਗੁਰੂ, 6 ਦਸੰਬਰ (ਹਰਿੰਦਰ ਪਾਲ ਸਿੰਘ) – ਜੰਡਿਆਲਾ ਪ੍ਰੈਸ ਕਲੱਬ (ਰਜਿ.) ਦੇ ਪੰਜਾਬ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ, ਚੇਅਰਮੈਨ ਸੁਨੀਲ Vainder Malhotra Jandialaਦੇਵਗਨ ਤੇ ਮੀਤ ਪ੍ਰਧਾਨ ਕੁਲਦੀਪ ਸਿੰਘ ਭੁੱਲਰ ਨੇ ਥਾਣਾ ਛੇਹਰਟਾ ਦੀ ਪੁਲਿਸ ਵਲੋਂ ਪੱਤਰਕਾਰ ਰਣਜੀਤ ਸਿੰਘ ਮਸੌਣ ਨਾਲ ਕੀਤੀ ਗਈ ਜ਼ਿਆਦਤੀ ਅਤੇ ਉਸ ਨੂੰ ਪੁਲਿਸ ਵਲੋਂ ਬੰਧਕ ਬਣਾ ਕੇ ਕੀਤੀ ਮਾਰ ਕੁੱਟਾਈ `ਤੇ ਨਿਰਾਸ਼ਾ ਪ੍ਰਗਟ ਕਰਦਿਆਂ ਇਸ ਦੀ ਨਿਖੇਧੀ ਕੀਤੀ ਹੈ।ਕਲੱਬ ਦੇ ਸਕੱਤਰ ਵਰੁਣ ਸੋਨੀ ਨੇ ਕਿਹਾ ਕਿ ਅਗਰ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨੇ ਗੁੰਡਾਗਰਦੀ ਦਿਖਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਮੁਅਤਲ ਕਰ ਕੇ ਕਨੂੰਨੀ ਕਾਰਵਾਈ ਨਾ ਕੀਤੀ ਤਾਂ ਪੰਜਾਬ ਭਰ ਵਿੱਚ ਪੱਤਰਕਾਰ ਸੜਕਾਂ `ਤੇ ਉਤਰ ਕੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

Check Also

ਕਮਿਸ਼ਨਰ ਸ਼ੇਰਗਿਲ ਵੱਲੋਂ ਜਨਗਣਨਾ 2027 ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਨੇ …

Leave a Reply