ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਸ਼ਤਾਬਦੀ ਸਮਾਗਮਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨਕਾਲ ਨੂੰ ਜਾਣਨ ਅਤੇ ਉਨ੍ਹਾਂ ਦੀ ਚਰਨਛੋਹ ਪ੍ਰਾਪਤ ਅਸਥਾਨਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਕਾਲਜ ਵਿਦਿਆਰਥਣਾਂ ਦੀ ਧਾਰਮਿਕ ਯਾਤਰਾ ਕਰਵਾਈ ਗਈ।
ਕਾਲਜ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਅਤੇ ਅਧਿਆਪਕ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਸੁਲਤਾਨਪੁਰ ਲੋਧੀ ਦੇ ਦਰਸ਼ਨ ਕਰਨ ਲਈ ਗਏ।ਉਨ੍ਹਾਂ ਨੇ ਗੁਰੂ ਜੀ ਦੇ ਜੀਵਨ ਨਾਲ ਸਬੰਧਿਤ ਘਟਨਾਵਾਂ ਦੀ ਜਾਣਕਾਰੀ ਹਾਸਲ ਕੀਤੀ, ਜਿਥੇ ਗੁਰੂ ਜੀ ਨੇ ਆਪਣੇ ਜੀਵਨ ਦੇ ਕਈ ਵਰ੍ਹੇ ਬਿਤਾਏ ਸਨ।
ਉਨ੍ਹਾਂ ਕਿਹਾ ਕਿ ਡਾ. ਬਿੰਦੂ ਸ਼ਰਮਾ, ਡਾ. ਅਰਵਿੰਦ, ਡਾ. ਇੰਦੂ ਸੁਧੀਰ, ਸ੍ਰੀਮਤੀ ਅਮਨਪ੍ਰੀਤ ਕੌਰ ਅਤੇ ਡਾ. ਮਨਪ੍ਰੀਤ ਕੌਰ ਦੀ ਅਗਵਾਈ ’ਚ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ 200 ਦੇ ਕਰੀਬ ਵਿਦਿਆਰਥੀਆਂ ਨੇ ਉਥੇ ਜਾ ਕੇ ਰੂਹਾਨੀਅਤ ਅਨੁਭਵ ਦੀ ਪ੍ਰਾਪਤੀ ਕੀਤੀ ਅਤੇ ਨਿਸ਼ਚਾ ਕੀਤਾ ਕਿ ਆਪਣੇ ਜੀਵਨ ’ਚ ਉਹ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਅਮਲੀਜਾਮ੍ਹਾ ਪਹਿਨਾਉਣ ਦੀ ਕੋਸ਼ਿਸ਼ ਕਰਨਗੇ।ਵਿਦਿਆਰਥੀਆਂ ਨਇਸ ਤੋਂ ਇਲਾਵਾ ਉਥੇ ਸ਼ੁਸ਼ੋਭਿਤ ਹੋਰਨਾਂ ਗੁਰਦੁਆਰਿਆਂ `ਚ ਮੱਥਾ ਟੇਕਿਆ ਅਤੇ ਵਾਪਸੀ ਸਮੇਂ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਅਤੇ ਖਡੂਰ ਸਾਹਿਬ ਦੇ ਵੀ ਦਰਸ਼ਨ ਕੀਤੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …