Tuesday, November 24, 2026

ਸਿਮਰਨਜੀਤ ਸਿੰਘ ਮਾਨ ਵਲੋਂ ਜਵਾਹਰਕੇ ਪਰਿਵਾਰ ਨਾਲ ਦੁੱਖ ਸਾਂਝਾ

ਭੀਖੀ/ਮਾਨਸਾ, 8 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਰਜਿੰਦਰ PUNJ0812201810ਸਿੰਘ ਜਵਾਹਰਕੇ ਮੈਂਬਰ ਵਰਕਿੰਗ ਕਮੇਟੀ ਪੰਜਾਬ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਘਰ ਪਹੁੰਚੇ।ਜਵਾਹਰਕੇ ਦੇ ਪਿਤਾ ਜੋਰਾ ਸਿੰਘ ਸਾਬਕਾ ਮੈਂਬਰ ਸੰਖੇਪ ਬਿਮਾਰੀ ਤੋਂ ਬਾਅਦ ਸਦੀਵੀ ਵਿਛੋੜਾ ਦੇ ਗਏ ਸਨ।ਸਿਮਰਨਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਰਜਿੰਦਰ ਸਿੰਘ ਜਵਾਹਰਕੇ ਪਾਰਟੀ ਦਾ ਵਫ਼ਾਦਾਰ ਸਿਪਾਹੀ ਹੈ ਜੋਂ ਲੰਮੇ ਸਮੇਂ ਤੋਂ ਪਾਰਟੀ ਦੀ ਦਿਨ ਰਾਤ ਸੇਵਾ ਕਰ ਰਿਹਾ ਹੈ।ਪਾਰਟੀ ਇਸ ਦੁੱਖ਼ ਦੀ ਘੜੀ `ਚ ਜਵਾਹਰਕੇ ਨਾਲ ਚਟਾਨ ਵਾਂਗ ਖੜ੍ਹੀ ਹੈ।ਇਸ ਸਮੇਂ ਉਨ੍ਹਾਂ ਨਾਲ ਨਵਦੀਪ ਸਿੰਘ ਬਾਜਵਾ ਪੀ.ਏ, ਗੁਰਸੇਵਕ ਸਿੰਘ ਜਵਾਹਰਕੇ, ਬਲਵੀਰ ਸਿੰਘ ਬੱਛੋਆਣਾ ਜਿ਼ਲਾ ਪ੍ਰਧਾਨ, ਸੁਖਚੈਨ ਸਿੰਘ ਅਤਲਾ, ਪਵਨ ਰਮਦਿੱਤੇਵਾਲਾ, ਜੁਗਿੰਦਰ ਸਿੰਘ ਬੋਹਾ, ਬਾਬਾ ਲਾਲ ਸਿੰਘ ਜੀ ਭੀਖੀ, ਜਗਤਾਰ ਸਿੰਘ ਜਵਾਹਰਕੇ, ਮਨਜੀਤ ਸਿੰਘ ਢੈਪਈ, ਲਵਪ੍ਰੀਤ ਸਿੰਘ ਅਕਲੀਆ, ਬਲਵਿੰਦਰ ਸਿੰਘ ਅਕਲੀਆਂ, ਗੁਰਸੇਵਕ ਸਿੰਘ ਭਰੀ, ਪ੍ਰਿਤਪਾਲ ਸਿੰਘ ਢੈਪਈ, ਜੀਤ ਸਿੰਘ ਢੈਪਈ, ਸੁਬੇਦਾਰ ਸੁਰਜੀਤ ਸਿੰਘ, ਨਛੱਤਰ ਸਿੰਘ ਮਾਨਸ਼ਾਹੀਆ, ਸੁਖਦੇਵ ਸਿੰਘ, ਇੰਦਰਜੀਤ ਸਿੰਘ ਅਤੇ ਜਥੇਦਾਰ ਬੋਘਾ ਸਿੰਘ ਰਮਦਿੱਤੇਵਾਲਾ ਤੇ ਲਲਿਤ ਆਦਿ ਹਾਜ਼ਰ ਸਨ। 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply