Tuesday, November 24, 2026

ਡੀ.ਏ.ਵੀ ਪਬਲਿਕ ਸਕੂਲ `ਚ ਮਾਨਵ ਅਧਿਕਾਰ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਮਾਨਵ ਅਧਿਕਾਰ ਦਿਵਸ ਦੇ ਮੌਕੇ ਖ਼ਾਸ ਸਭਾ ਦਾ PUNJ1012201803ਆਯੋਜਨ ਕੀਤਾ ਗਿਆ।1948 `ਚ ਯੂਨਾਇਟਡ ਨੇਸ਼ਨਜ ਜਨਰਲ ਅਸੈਬਲੀ ਵਿੱਚ ਇਸ ਦਿਨ ਨੂੰ ਮਾਨਵ ਅਧਿਕਾਰ ਦਿਵਸ ਦੇ ਤੌਰ `ਤੇ ਮਨਾਉਣ ਦਾ ਪ੍ਰਣ ਲਿਆ ਗਿਆ ਸੀ।ਵਿਦਿਆਰਥੀਆਂ ਵੱਲੋਂ ਰੋਲ ਪਲੇਅ ਦੁਆਰਾ ਆਪਣੇ ਅਧਿਕਾਰਾਂ ਤੋਂ ਅਣਜਾਣ ਲੋਕਾਂ ਨੂੰ ਜਾਗਰਿਤ ਕਰਵਾਇਆ ਗਿਆ ।  
    ਇਸ ਮੌਕੇ ਆਪਣੇ ਸੁਨੇਹੇ ਵਿੱਚ ਪੰਜਾਬ ਜ਼ੋਨ-ਏੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰ ਅਤੇ ਕਰਤਵ ਪ੍ਰਤੀ ਸੁਚੇਤ ਰਹਿਣ ਲਈ ਕਿਹਾ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਕਿਹਾ ਕਿ ਸਿੱਖਿਆ ਮਨੁੱਖ ਦੇ ਜੀਵਨ ਵਿੱਚ ਆਪਣੇ ਹੱਕ ਪ੍ਰਾਪਤ ਕਰਨ ਲਈ ਇਕ ਖ਼ਾਸ ਭੂਮਿਕਾ ਨਿਭਾਉਂਦੀ ਹੈ।ਇਸ ਲਈ ਮਨੁੱਖ ਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਰਹਿ ਕੇ ਉਨ੍ਹਾਂ ਨੂੰ ਸਾਕਾਰਾਤਮਕ ਢੰਗ ਨਾਲ ਆਪਣੇ ਜੀਵਨ ਵਿੱਚ ਅਪਨਾਉਣਾ ਚਾਹੀਦਾ ਹੈ ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply