Wednesday, September 23, 2026

ਨੌਕਰ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣੀ ਜਰੂਰੀ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਅਮਰੀਕ ਸਿੰਘ ਪਵਾਰ ਪੀ.ਪੀ.ਐਸ ਡਿਪਟੀ ਕਮਿਸ਼ਨਰ ਪੁਲਿਸ, ਕਮ-ਕਾਰਜਕਾਰੀ ਮੈਜਿਸਟ੍ਰੇਟ Amrik S Pawar DCPਕਮਿਸ਼ਨਰੇਟ ਅੰਮ੍ਰਿਤਸਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ  ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦੀ ਪੱਕੀ ਰਿਹਾਇਸ਼ ਦੇ ਸਬੰਧੀ ਵਿੱਚ ਸਾਰੇ ਕਾਗਜ਼ਾਤ ਜਿਵੇਂ ਕਿ ਨਾਮ, ਪਤਾ, ਥਾਣਾ, ਫੋਟੋ ਸਮੇਤ ਮੋਬਾਇਲ ਨੰਬਰ ਸਬੰਧੀ ਥਾਣੇ ਨੂੰ ਮੁਹੱਈਆ ਕਰਵਾਏਗਾ ਅਤੇ ਸਬੰਧਤ ਮੁੱਖ ਅਫ਼ਸਰ ਥਾਣਾ ਉਸ ਵਿਅਕਤੀ ਦੀ ਪੁਲਿਸ ਵੈਰੀਫਿਕੇਸ਼ਨ ਉਸਦੀ ਪੱਕੀ ਰਿਹਾਇਸ਼ ਦੇ ਥਾਣੇ ਤੋਂ ਕਰਵਾਉਣ ਦਾ ਜਿੰਮੇਵਾਰ ਹੋਵੇਗਾ।ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ।ਇਹ ਹੁਕਮ 6 ਫਰਵਰੀ 2019 ਤੱਕ ਲਾਗੂ ਰਹੇਗਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply