ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੇਵਾ ਦੇ ਪੁੰਜ ਭਾਈ ਘਨ੍ਹਈਆ ਜੀ ਦੇ 300 ਸਾਲਾ ਬਰਸੀ ਨੂੰ ਸਮਰਪਿਤ ਭਾਈ ਘਨ੍ਹਈਆ ਜੀ
ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਤਰਨ ਤਾਰਨ ਰੋਡ ਸਥਿਤ ਭਾਈ ਘਨ੍ਹਈਆ ਜੀ ਸਾਜਨ ਸਰਸਵਤੀ ਮਿਸ਼ਨ ਹਸਪਤਾਲ ਵਿਖੇ ਆਯੋਜਿਤ ਸਮਾਗਮ ਦੌਰਾਨ ਬੱਚਿਆਂ ਦੀ ਭਲਾਈ ਲਈ ਵੱਖ-ਵੱਖ ਸਕੂਲਾਂ ਨੂੰ ਫਸਟ ਏਡ ਬਕਸੇ ਤਕਸੀਮ ਕੀਤੇ ਗਏ।
ਅਸਿਸਟੈਂਟ ਕਮਿਸ਼ਨਰ ਡਾ. ਸ਼ਿਵਰਾਜ ਸਿੰਘ ਬੱਲ ਨੇ ਸਕੂਲਾਂ ਦੇ ਨੁਮਾਇੰਦਿਆਂ ਨੂੰ ਫਸਟ ਏਡ ਬਕਸੇ ਵੰਡਣ ਦੀ ਸ਼ਲਾਘਾ ਕੀਤੀ।ਸੁਸਾਇਟੀ ਦੇ ਪ੍ਰਧਾਨ ਪ੍ਰੋ. ਬਲਜਿੰਦਰ ਸਿੰਘ ਸੰਸਥਾ ਵਲੋਂ ਚਲਾਏ ਜਾ ਰਹੇ 21 ਪੋ੍ਰਜੈਕਟਾਂ ਦੀ ਜਾਣਕਾਰੀ ਦਿੱਤੀ, ਜਦਕਿ ਚੇਅਰਮੈਨ ਭਾਈ ਮਨਜੀਤ ਸਿੰਘ ਨੇ ਸਕੂਲਾਂ ਦੇ ਆਏ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਕਰਦਿਆਂ ਦੱਸਿਆ ਕਿ ਕੁੱਲ 100 ਫਸਟ ਏਡ ਬਕਸੇ ਵੰਡੇ ਜਾਣਗੇ।ਉਹਨਾਂ ਕਿਹਾ ਕਿ ਲੋੜਵੰਦ ਸਕੂਲ ਸੁਸਾਇਟੀ ਦੇ ਈਸਟ ਮੋਹਨ ਨਗਰ ਸਥਿਤ ਪ੍ਰਬੰਧਕੀ ਦਫਤਰ ਤੋਂ ਫਸਟ ਏਡ ਬਕਸਾ ਪ੍ਰਾਪਤ ਕਰ ਸਕਦੇ ਹਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media