Wednesday, July 29, 2026

ਮਾਨਸਾ ਪੁਲਿਸ ਵਲੋਂ ਲੱਖਾਂ ਦੀ ਜਾਅਲੀ ਕਰੰਸੀ, 13 ਹਜਾਰ ਨਸ਼ੀਲੀਆਂ ਗੋਲੀਆਂ ਸਮੇਤ 5 ਕਾਬੂ

ਭੀਖੀ/ਮਾਨਸਾ, 11 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਜ਼ਾਅਲੀ ਕਰੰਸੀ ਤਿਆਰ ਕਰਨ ਵਾਲੇ ਦੋ PUNJ1112201804ਅਤੇ ਨਸ਼ਾ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ।ਜਿੰਨਾਂ  ਕੋਲੋਂ ਇੱਕ ਲੱਖ ਸਤਾਹਟ ਹਜਾਰ ਦੀ ਜ਼ਾਅਲੀ ਕਰੰਸੀ, 13 ਹਜਾਰ ਨਸ਼ੇ ਦੀਆਂ ਗੋਲੀਆਂ ਅਤੇ 25 ਡੱਬੇ ਨਜਾਇਜ ਸ਼ਰਾਬ ਬਰਾਮਦ ਕੀਤੀ ਹੈ।
     ਮਾਨਸਾ ਦੇ ਐਸ.ਐਸ.ਪੀ ਮਨਧੀਰ ਸਿੰਘ ਨੇ ਦੱਸਿਆ ਕਿ  ਸੀ.ਆਈ.ਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਪ੍ਰਿੰਟਰ ਨਾਲ ਜ਼ਾਅਲੀ ਕਰੰਸੀ ਛਾਪਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਨੌਜਵਾਨਾਂ ਨੂੰ ਜ਼ਾਅਲੀ ਕਰੰਸੀ ਸਣੇ ਕਾਬੂ ਕੀਤਾ ਹੈ, ਜਦਕਿ ਸਿਟੀ-1 ਪੁਲਿਸ ਨੇ ਦੋ ਨਸ਼ਾ ਤਸਕਰਾਂ ਕੋਲੋਂ 13 ਹਜਾਰ 200 ਨਸ਼ੀਲੀਆਂ ਗੋਲੀਆਂ ਅਤੇ 75 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਹਨ।ਇੱਕ ਹੋਰ ਮਾਮਲੇ ਵਿੱਚ ਥਾਣਾ ਸਦਰ ਪੁਲਿਸ ਵਲੋਂ ਮਾਰੂਤੀ ਕਾਰ ਸਵਾਰ ਵਿਅਕਤੀ ਨੂੰ ਹਰਿਆਣਾ ਮਾਰਕਾ ਸ਼ਰਾਬ ਦੇ 25 ਡੱਬਿਆਂ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਐਸ.ਐਸ.ਪੀ ਮਨਧੀਰ ਸਿੰਘ ਨੇ ਦੱਸਿਆ ਕਿ ਥਾਣਾ ਬਰੇਟਾ ਵਿਖੇ ਪਹਿਲਾਂ ਦਰਜ ਹੋਏ ਇਕ ਮਾਮਲੇ ਦੀ ਤਫਤੀਸ ਦੌਰਾਨ ਇਕ ਹੋਰ ਨੂੰ ਕਾਬੂ ਕਰਕੇ ਚੋਰੀ ਦੇ 15 ਮੋਬਾਇਲ ਬਰਾਮਦ ਕਰ ਕੇ ਦਰਜ ਮਾਮਲਿਆ ਵਿਚ ਨਾਮਜ਼ਦ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …

Leave a Reply