Wednesday, July 29, 2026

ਬਸਪਾ ਤੇ ਸਪਾ ਦੀ ਮਦਦ ਨਾਲ ਮੱਧ ਪ੍ਰਦੇਸ਼ ਵਿੱਚ ਸਰਕਾਰ ਬਣਾਏਗੀ ਕਾਂਗਰਸ?

ਦਿੱਲੀ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਮੱਧ ਪ੍ਰਦੇਸ਼ ਵਿੱਚ 114 ਸੀਟਾਂ ਹਾਸਲ ਕਰ ਕੇ ਸਭ ਤੋਂ ਵੱਡੀ ਪਾਰਟੀ ਬਣਨ ਦੇ ਬਾਵਜ਼ੂਦ ਵੀ ਆਪਣੇ ਬਲਬੂਤੇ Congress logoਸਰਕਾਰ ਬਣਾਉਣ ਵਿੱਚ ਅਸਫਲ ਰਹੀ ਕਾਂਗਰਸ ਪਾਰਟੀ ਹੁਣ ਬਸਪਾ ਤੇ ਸਪਾ ਦੀ ਮਦਦ ਨਾਲ ਸਰਕਾਰ ਬਣਾਉਣ ਜਾ ਰਹੀ ਹੈ? ਮਿਲੀ ਜਾਣਕਾਰ ਅਨੁਸਾਰ ਕਾਂਗਸਰ ਨੇ ਮੱਧ ਪ੍ਰਦੇਸ਼ ਵਿਚ ਸਰਕਾਰ ਬਣਾਉਣ ਲਈ ਰਾਜਪਾਲ ਨੂੰ ਆਪਣਾ ਦਾਅਵਾ ਪੇਸ਼ ਕਰ ਦਿਤਾ ਹੈ।ਬਸਪਾ ਸੁਪਰੀਮੋ ਮਿਸ ਮਾਇਆ ਵਤੀ ਤੇ ਸਮਾਜਵਾਦੀ ਨੇਤਾ ਅਖਿਲੇਸ਼ ਯਾਦਵ ਨੇ ਕਾਂਗਰਸ ਨੂੰ ਮੱਧ ਪ੍ਰਦੇਸ਼ ਵਿੱਚ ਸਮਰਥਨ ਦਾ ਐਲਾਨ ਕਰ ਦਿੱਤਾ ਹੈ।ਜਿਕਰਯੋਗ ਹੈ ਕਿ ਬਸਪਾ ਨੂੰ ਚੋਣਾਂ ਵਿੱਚ 2 ਸੀਟਾਂ ਅਤੇ ਸਮਾਜਵਾਦੀ ਵਾਰਟੀ ਨੂੰ 1 ਸੀਟ ਪ੍ਰਾਪਤ ਹੋਈ ਹੈ। 

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …

Leave a Reply