Wednesday, December 11, 2024

ਖਾਲਸਾ ਕਾਲਜ ਸੀ: ਸੈ: ਸਕੂਲ ‘ਚ ਕਰਵਾਇਆ ਗਿਆ ‘ਅਰਦਾਸ ਦਿਵਸ’

PPN260207
ਅੰਮ੍ਰਿਤਸਰ, ੨੬ ਫਰਵਰੀ ( ਪ੍ਰੀਤਮ ਸਿੰਘ)-ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਮਯਾਬੀ ਨੂੰ ਛੂਹ ਰਹੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਅੱਜ ਸਲਾਨਾ ਪ੍ਰੀਖਿਆਵਾਂ ਦੀ ਸਫ਼ਲਤਾ ਲਈ ‘ਅਰਦਾਸ ਦਿਵਸ’ ਕਰਵਾਇਆ ਗਿਆ। ਇਸ ਮੌਕੇ ‘ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਉਣ ਉਪਰੰਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਲਿਟਲ ਫ਼ਲਾਵਰਜ਼ ਸੀਨੀਅਰ ਸੈਕੰਡਰੀ ਸਕੂਲ, ਹਰਸਾ ਛੀਨਾ ਦੀ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ ਛੀਨਾ ਨੇ ਕਿਹਾ ਕਿ ਜੀਵਨ ‘ਚ ਆਤਮ ਵਿਸ਼ਵਾਸ਼ ਤੇ ਅਨੁਸ਼ਾਸ਼ਨ ਬਹੁਤ ਜਰੂਰੀ ਹੈ, ਕਿਉਂਕਿ ਇਸ ਤੋਂ ਬਿਨ੍ਹਾਂ ਵਿਦਿਆਰਥੀ ਜੀਵਨ ਸਫ਼ਲ ਨਹੀਂ ਹੋ ਸਕਦਾ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਕੇ ਅਤੇ ਗੁਰੂ ਸ਼ਬਦ ਨਾਲ ਜੁੜਕੇ ਆਪਣੀ ਜ਼ਿੰਦਗੀ ਨੂੰ ਸੱਚਾ-ਸੁੱਚਾ ਬਣਾਉਣ ਲਈ ਪ੍ਰੇਰਿਆ। ਇਸ ਦੌਰਾਨ ਖਾਲਸਾ ਕਾਲਜ ਗਵਰਨਿੰਗ ਕੌਂਸਲ ‘ਚ ਧਾਰਮਿਕ ਮਾਮਲਿਆਂ ਦੇ ਜੁਆਇੰਟ ਸਕੱਤਰ ਸ: ਸੁਖਦੇਵ ਸਿੰਘ ਅਬਦਾਲ ਨੇ ਵੀ ਵਿਦਿਆਰਥੀਆਂ ਨੂੰ ਗੁਰੂ ‘ਚ ਵਿਸ਼ਵਾਸ਼ ਤੇ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕੇਸੀਜੀਸੀ ਦੀ ਪ੍ਰੰਪਰਾ ਅਨੁਸਾਰ ਸਾਲਾਨਾ ਪ੍ਰੀਖਿਆ ਦੀ ਸ਼ੁਰੂਆਤ ਅਤੇ ਸਮਾਪਤੀ ਸਮੇਂ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਲਈ ਅਜਿਹੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸਦਾ ਮਕਸਦ ਬੱਚਿਆਂ ਨੂੰ ਵਿੱਦਿਅਕ ਖ਼ੇਤਰ ਦੇ ਨਾਲ ਪ੍ਰਮਾਤਮਾ ਦੇ ਨਾਮ ਸਿਮਰਨ ਨਾਲ ਜੋੜਣਾ ਹੈ। ਇਸ ਮੌਕੇ ਸ੍ਰੀਮਤੀ ਛੀਨਾ ਨੇ ਬਾਕੀ ਅਹੁਦੇਦਾਰਾਂ ਨਾਲ ਮਿਲਕੇ ਸਕੂਲ ‘ਚ ਅਵੱਲ ਰਹੇ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ। ਵਿਦਿਆਰਥੀਆਂ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਆਈ ਹੋਈ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਿਆ। ਸਕੂਲ ਦੇ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਮਿਹਨਤ ਨਾਲ ਆਉਣ ਵਾਲੀਆਂ ਸਲਾਨਾ ਪ੍ਰੀਖਿਆਵਾਂ ‘ਚ ਚੰਗੇ ਨਤੀਜੇ ਹਾਸਲ ਕਰਨ ਲਈ ਪ੍ਰੇਰਿਆ। ਇਸ ਮੌਕੇ ‘ਤੇ ਕੇਸੀਜੀਸੀ ਤੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਣ, ਮੈਂਬਰ ਸ: ਅਨੂਪ ਸਿੰਘ, ਸ: ਐੱਸ. ਐੱਸ. ਛੀਨਾ, ਅਜੀਤ ਸਿੰਘ ਬਸਰਾ, ਇੰਦਰਜੀਤ ਸਿੰਘ ਗੋਗੋਆਣੀ ਆਦਿ ਤੋਂ ਇਲਾਵਾ ਸਮੂਹ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …

Leave a Reply