ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ
ਦੇ ਲਾਂਘੇ ਸਬੰਧੀ ਅਪਣਾਏ ਗਏ ਨਾਂਹ-ਪੱਖੀ ਰਵੱਈਏ ਦੀ ਕਰੜੀ ਅਲੋਚਨਾ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹਵਾਲੇ ਨਾਲ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਬਿਆਨ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਰਾਹ ਵਿਚ ਰੋੜਾ ਬਣਨ ਲਈ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ, ਜਿਸ ਨਾਲ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।ਉਨ੍ਹਾਂ ਆਖਿਆ ਕਿ ਸਿੱਖਾਂ ਸਮੇਤ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਲਈ ਅਰਸੇ ਤੋਂ ਅਰਦਾਸਾਂ ਕੀਤੀਆਂ ਜਾਂਦੀਆਂ ਰਹੀਆਂ ਹਨ, ਜਿਸ ਦੇ ਫਲਸਰੂਪ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹ ਸਕਿਆ ਹੈ।ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲਾਂਘੇ ਨੂੰ ਲੈ ਕੇ ਜਿਸ ਪੱਧਰ ਦੀ ਬਿਆਨਬਾਜ਼ੀ ਕੀਤੀ ਗਈ ਹੈ, ਉਹ ਠੀਕ ਨਹੀਂ ਹੈ।ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਇਕ ਜ਼ਿੰਮੇਵਾਰ ਵਿਅਕਤੀ ਹਨ ਅਤੇ ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media