Sunday, March 15, 2026

ਪੰਜਾਬ ਰਾਜ ਖੇਡਾਂ-2019 `ਚ ਭਾਗ ਲੈਣ ਵਾਲੇ 300 ਖਿਡਾਰੀਆਂ ਨੂੰ ਬੂਟ ਵੰਡੇ

ਭੀਖੀ, 13 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਖੇਡ ਵਿਭਾਗ ਮਾਨਸਾ ਦੇ ਸਹਿਯੋਗ ਨਾਲ ਤਲਵੰਡੀ PUNJ1312201804ਸਾਬੋ ਪਾਵਰ ਲਿਮਟਿਡ ਵੇਦਾਂਤਾ ਗਰੁੱਪ ਵਲੋਂ ਜਨਵਰੀ ਅਤੇ ਮਾਰਚ 2019 ਵਿੱਚ ਹੋਣ ਵਾਲੀਆਂ ਪੰਜਾਬ ਰਾਜ ਖੇਡਾਂ ਵਿੱਚ ਭਾਗ ਲੈਣ ਵਾਲੇ ਕਰੀਬ 300 ਖਿਡਾਰੀਆਂ ਲਈ ਬੂਟ ਵੰਡ ਸਮਾਗਮ ਕਰਵਾਇਆ ਗਿਆ।ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਖਿਡਾਰੀਆਂ ਨੂੰ ਬੂਟ ਤਕਸੀਮ ਕੀਤੇ।ਉਨ੍ਹਾਂ ਪੰਜਾਬ ਰਾਜ ਖੇਡਾਂ ਵਿ    ਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਮਾਨਸਾ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਵੀ ਪ੍ਰੇਰਿਆ।ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਅਜੇਵੀਰ ਸਿੰਘ, ਤਲਵੰਡੀ ਸਾਬੋ ਪਾਵਰ ਲਿਮਟਿਡ ਵੇਦਾਂਤਾ ਗਰੁੱਪ ਦਾ ਧੰਨਵਾਦ ਕੀਤਾ ਅਤੇ ਖਿਡਾਰੀਆਂ ਨੂੰ ਪੰਜਾਬ ਰਾਜ ਖੇਡਾਂ ਵਿੱਚ ਜਿੱਤ ਕੇ ਆਉਣ ਅਤੇ ਕੌਮੀ ਤੇ ਕੌਮਾਂਤਰੀ ਪੱਧਰ `ਤੇ ਮੈਡਲ ਪ੍ਰਾਪਤ ਕਰਕੇ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਦੀ ਅਪੀਲ ਕੀਤੀ।ਇਸ ਮੌਕੇ ਜਸਮੀਨ ਕੌਰ, ਸਹਾਇਕ ਲੋਕ ਸੰਪਰਕ ਅਫ਼ਸਰ, ਤਲਵੰਡੀ ਸਾਬੋ ਪਾਵਰ ਲਿਮਟਿਡ ਵੇਦੰਤਾ ਗਰੁੱਪ, ਰਘਵੀਰ ਸਿੰਘ ਮਾਨ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਅਤੇ ਖੇਡ ਵਿਭਾਗ ਦਾ ਸਮੂਹ ਸਟਾਫ਼ ਅਤੇ ਕੋਚ ਹਾਜ਼ਰ ਸਨ
 

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply