Saturday, March 7, 2026

ਡੇਅਰੀ ਉਦਮ ਸਿਖਲਾਈ ਕੋਸਲਿੰਗ 4 ਜਨਵਰੀ ਤੋਂ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵੱਲੋਂ 4 ਹਫਤੇ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ 14 Dairy Cowsਜਨਵਰੀ ਤੋਂ 12 ਫਰਵਰੀ, 2019 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮਿ੍ਰਤਸਰ (ਵੇਰਕਾ) ਵਿਖੇ ਚਲਾਇਆ ਜਾ ਰਿਹਾ ਹੈ।  
     ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ, ਉਮਰ 18 ਤੋ 45 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾਂ ਘੱਟੋ-ਘੱਟ 5 ਪਸ਼ੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਡੇਅਰੀ ਫਾਰਮਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਿਰਾਂ ਵਲੋਂ ਪਸ਼ੂਆਂ ਦੀ ਸਾਂਭ ਸੰਭਾਲ, ਵੱਖ-ਵੱਖ ਬੀਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ।ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈਡਾਂ ਦੀ ਉਸਾਰੀ ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਦੀਆਂ ਤਕਨੀਕਾਂ ਅਤੇ ਸਬਸਿਡੀਆ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
 ਜੋਗਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੋਸਲਿੰਗ 4 ਜਨਵਰੀ 2019 ਨੂੰ ਸਵੇਰੇ 10:00 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਨੇੜੇ ਮਿਲਕ ਪਲਾਂਟ ਵੇਰਕਾ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ।ਉਨ੍ਹਾਂ ਕਿਹਾ ਕਿ 4 ਜਨਵਰੀ ਤੋਂ ਪਹਿਲਾ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਵਿਖੇ ਹਾਜਰ ਹੋ ਕੇ ਪ੍ਰਾਸਪੈਕਟ (ਫਾਰਮ) ਹਾਸਲ ਕੀਤੇ ਜਾ ਸਕਦੇ ਹਨ।ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000/ ਅਤੇ ਅ: ਜਾਤੀ ਲਈ 4000/ਫੀਸ ਹੋਵੇਗੀ।ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫਤਰ ਦਾ ਫੋਨ ਨੰ: 0183 2263083 ਤੇ ਸੰਪਰਕ ਕੀਤਾ ਜਾ ਸਕਦਾ ਹੈ।
 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply