Tuesday, November 24, 2026

ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦੇ ਫੈਸਲੇ `ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼

ਅੰਮ੍ਰਿਤਸਰ, 13 ਦਸੰਬਰ (ਪੰਜਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕਾਂਗਰਸ ਪਾਰਟੀ ਵੱਲੋਂ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦੇ SGPC Logoਫੈਸਲੇ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।ਇਸ ਸਬੰਧੀ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਹਵਾਲੇ ਨਾਲ ਕਿਹਾ ਹੈ ਕਿ ਕਾਂਗਰਸ ਨੇ ਹਮੇਸ਼ਾ ਹੀ ਸਿੱਖਾਂ ਦੇ ਕਤਲੇਆਮ ਦੇ ਦੋਸ਼ੀਆਂ ਦੀ ਪਿੱਠ ਥਾਪੜ ਕੇ ਸਿੱਖ ਕੌਮ ਦੇ ਰਿਸਦੇ ਜ਼ਖ਼ਮਾਂ ’ਤੇ ਲੂਣ ਪਾਇਆ ਹੈ ਅਤੇ ਹੁਣ ਕਾਂਗਰਸ ਵੱਲੋਂ ਇਸੇ ਸਿੱਖ ਵਿਰੋਧੀ ਮਨਸ਼ਾ ਨਾਲ ਹੀ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਵਿਚ ਕਮਲ ਨਾਥ ਦਾ ਨਾਮ ਵੀ ਬੋਲਦਾ ਹੈ, ਜਦਕਿ ਕਾਂਗਰਸ ਉਸ ਵਿਰੁੱਧ ਕਾਰਵਾਈ ਕਰਨ ਦੀ ਥਾਂ ਉਸ ਨੂੰ ਮੁੱਖ ਮੰਤਰੀ ਦਾ ਅਹੁਦਾ ਦੇ ਕੇ ਨਿਵਾਜ ਰਹੀ ਹੈ।ਬੇਦੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਾਂਗਰਸ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਇਹ ਮੰਗ ਕਰਦੀ ਹੈ ਕਿ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਤੁਰੰਤ ਬਦਲਿਆ ਜਾਵੇ। ਜੇਕਰ ਇਹ ਇਹ ਫੈਸਲਾ ਨਾ ਬਦਲਿਆ ਗਿਆ ਤਾਂ ਕਾਂਗਰਸ ਪਾਰਟੀ ਸਿੱਖ ਕੌਮ ਦੇ ਰੋਸ ਅਤੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply