ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਆਈ.ਏ.ਐਸ ਨੇ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਪੰਚਾਇਤੀ
ਚੋਣ ਪ੍ਰਕਿਰਿਆ ਦੇ ਸ਼ੁਰੂ ਤੋਂ ਲੈ ਕੇ ਅੰਤ ਤੱਕ ਅਮਨ ਤੇ ਕਾਨੂੰਨ ਦੀ ਵਿਵੱਸਥਾ ਨੂੰ ਬਣਾਏ ਰੱਖਣ ਲਈ ਹਥਿਆਰ ਚੁੱਕ ਕੇ ਤੁਰਨ/ਫਿਰਨ ਦੀ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ।ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਅਸਲਾਧਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣਾ-ਆਪਣਾ ਅਸਲਾ 15 ਦਸੰਬਰ 2018 ਨੂੰ ਸ਼ਾਮ 5 ਵਜੇ ਤੱਕ ਨੇੜਲੇ ਦੇ ਪੁਲਿਸ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ ਹਰ ਹਾਲਤ ਵਿੱਚ ਜਮ੍ਹਾਂ ਕਰਵਾਉਣ।ਅਸਲਾ ਮਿੱਥੇ ਸਮੇਂ ‘ਤੇ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਜਾਬਤਾ ਫੌਜਦਾਰੀ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਲਾਇਸੰਸ ਰੱਦ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਹੁਕਮ ਆਰਮੀ ਪਰਸਨਲ, ਪੈਰਾ ਮਿਲਟਰੀ ਫੋਰਸਾਂ, ਡਿਊਟੀ `ਤੇ ਤਾਇਨਾਤ ਪੁਲਿਸ ਕਰਮਚਾਰੀ ਅਤੇ ਜ਼ਿਲ੍ਹੇ ਵਿੱਚ ਸਥਿਤ ਬੈਂਕਾਂ ਦੀ ਰਾਖੀ ਕਰਨ ਵਾਲੇ ਅਸਲਾ ਲਾਇਸੰਸੀਆਂ `ਤੇ ਲਾਗੂ ਨਹੀਂ ਹੋਵੇਗਾ।ਇਹ ਹੁਕਮ 15 ਦਸੰਬਰ, 2018 ਤੋਂ 2 ਜਨਵਰੀ, 2019 ਤੱਕ ਲਾਗੂ ਰਹੇਗਾ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media