Tuesday, July 28, 2026

ਡੀ.ਏ.ਵੀ ਪਬਲਿਕ ਸਕੂਲ ਵਿਖੇ `ਊਰਜਾ ਬਚਾਓ ਦਿਵਸ` ਮਨਾਇਆ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ `ਊਰਜਾ ਬਚਾਓ ਦਿਵਸ` ਤੇ PUNJ1412201808ਵਿਸ਼ੇਸ਼ ਸਭਾ ਦਾ ਅਯੋਜਨ ਕੀਤਾ।ਊਰਜਾ ਬਚਾਓ, ਊਰਜਾ ਵਧਾਓ ਅਤੇ ਘੱਟ ਊਰਜਾ ਖਰਚ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ।ਵਿਦਿਆਰਥੀਆਂ ਨੇ ਊਰਜਾ ਬਚਾਉਣ ਦੇ ਨਾਲ-ਨਾਲ ਪ੍ਰਦੂਸ਼ਣ ਘਟਾਉਣ ਬਾਰੇ ਆਪਣੇ ਵਿਚਾਰ ਦੱਸੇ।ਬੱਚਿਆਂ ਨੇ ਕਵਿਤਾਵਾਂ ਪੜ੍ਹੀਆਂ ਅਤੇ ਲਘੂ ਨਾਟਕ ਪੇਸ਼ ਕਰਨ ਤੋਂ ਇਲਾਵਾ `ਊਰਜਾ ਵਧਾਓ, ਭਵਿੱਖ ਬਚਾਓ` ਆਦਿ ਨਾਅਰੇ ਵੀ ਲਗਾਏ ।    
    ਪੰਜਾਬ ਜੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਆਪਣੇ ਸੁਨੇਹੇ ਵਿੱਚ ਊਰਜਾ ਕੁਸ਼ਲਤਾਪੂਰਵਕ ਢੰਗ ਨਾਲ ਪ੍ਰਯੋਗ ਕਰਨ ਅਤੇ ਉਸ ਦੇ ਸਹੀ ਪ੍ਰਮਾਣ ਲਈ ਵਿਦਿਆਰਥੀਆਂ ਦੀ ਪ੍ਰਸੰੰਸਾ ਕੀਤੀ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਕਿਹਾ ਕਿ ਊਰਜਾ ਬਚਾਉਣ ਦੀ ਭਾਵਨਾ ਵਿਦਿਆਰਥੀਆਂ ਵਿੱਚ ਬਚਪਨ ਤੋਂ ਹੀ ਹੋਣੀ ਚਾਹੀਦੀ ਹੈ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply