Saturday, April 18, 2026

ਨਾਰਕੋਟਿਕਸ਼ ਸੈਲ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

Drug capsulesਜੰਡਿਆਲਾ ਗੁਰ, 29 ਅਗਸਤ (ਹਰਿੰਦਰਪਾਲ ਸਿੰਘ) – ਪੁਲਿਸ ਜਿਲ੍ਹਾ ਦਿਹਾਤੀ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਏ ਜਾ ਰਹੇ ਮੁਹਿੰਮ ਦੇ ਤਹਿਤ ਨਾਰਕੋਟਿਕਸ਼ ਸੈਲ ਇੰਚਾਰਜ ਰਵੇਲ ਸਿੰਘ ਭੈੜੇ ਅਨਸਰਾਂ ਦੀ ਤਲਾਸ ਵਿੱਚ ਆਪਣੀ ਪੁਲਿਸ ਪਾਰਟੀ ਸਮੇਤ ਗਸਤ ਕਰ ਰਹੇ ਸਨ ਤਾਂ ਉਹਨਾਂ ਨੂੰ ਪਿੰਡ ਬੁੱਤ ਦੇ ਨਜਦੀਕ ਇੱਕ ਵਿਅਕਤੀ ਆਉਂਦਿਆਂ ਦਿਖਾਈ ਦਿੱਤਾ, ਜਿਸ ਨੂੰ ਉਨਾਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀੁ ਪੁਲਿਸ ਪਾਰਟੀ ਨੇ ਮੁਸਤੈਦੀ ਨਾਲ ਉਸ ਨੂੰ ਪਕੜ ਲਿਆ।ਜਿਸ ਦੀ ਤਲਾਸੀ ਦੌਰਾਨ ਉਸਤੋਂ 3800 ਨਸ਼ੀਲੀਆਂ ਗੋਲੀਆਂ ਬਰਾਮਦ ਹੋਇਆਂ ।ਰਵੇਲ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਝੋਲਾ ਛਾਪ ਡਾਕਟਰ ਦੀ ਆੜ ਵਿੱਚ ਨਸ਼ੀਲੀ ਗੋਲੀਆਂ ਦੀ ਵਿਕਰੀ ਕਰਦਾ ਸੀ।ਇਸ ਦੇ ਖਿਲਾਫ ਪੁਲਿਸ ਥਾਣਾ ਜੰਡਿਆਲਾ ਵਿਖੇ ਐਨ ਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply