Wednesday, April 29, 2026

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ `ਤੇ ਰੋਕ

ਭੀਖੀ/ਮਾਨਸਾ, 15 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) -ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ ਦੀ ਧਾਰਾ 1973 (1974 Ban Ordersਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ `ਤੇ ਪੂਰਨ ਤੌਰ `ਤੇ ਪਾਬੰਦੀ ਲਗਾਈ ਹੈ।
    ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮੈਰਿਜ ਪੈਲੇਸਾਂ/ਧਾਰਮਿਕ ਸਥਾਨਾਂ/ਆਮ ਪਬਲਿਕ ਵੱਲੋਂ ਕਲਚਰਲ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰਾਂ, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ `ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨਾਂ ਅਗਾਊਂ ਪ੍ਰਵਾਨਗੀ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ।
    ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਹੁਕਮ ਵਿੱਚ ਕਿਹਾ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ ਜਾਂ ਆਮ ਪਬਲਿਕ `ਤੇ ਲਾਊਡ ਸਪੀਕਰ ਲਗਾਊਣਾ ਹੋਵੇਗਾ, ਉਹ ਵੱਖਰੇ ਤੌਰ `ਤੇ ਸਬੰਧਤ ਐਸ.ਡੀ.ਐਮ ਤੋਂ ਪ੍ਰਵਾਨਗੀ ਲਵੇਗਾ, ਪ੍ਰੰਤੂ ਇਸ ਪ੍ਰਵਾਨਗੀ ਦਾ ਭਾਵ ਕਿਸੇ ਵੀ ਤਰ੍ਹਾਂ ਆਮ ਜਨਤਾ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵੇਗਾ।ਉਨ੍ਹਾਂ ਕਿਹਾ ਕਿ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ `ਤੇ ਪੂਰਨ ਪਾਬੰਦੀ ਰਹੇਗੀ।ਉਪਰੋਕਤ ਹੁਕਮ 31 ਜਨਵਰੀ 2019 ਤੱਕ ਲਾਗੂ ਰਹੇਗਾ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply