ਧੂਰੀ, 15 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਅਗਰਵਾਲ ਵੂਮੈਨ ਸਭਾ ਧੂਰੀ ਵੱਲੋਂ ਪੂਜਾ ਜਿੰਦਲ ਦੀ ਅਗਵਾਈ ਵਿੱਚ ਧੂਰੀ ਸ਼ਹਿਰ ਦੀ ਜੰਮਪਲ ਅਤੇ ਜੱਜ
ਬਣੀ ਸਿੰਪਾ ਮਿੱਤਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪੂਜਾ ਜਿੰਦਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਿੰਪਾ ਮਿੱਤਲ ਦੀ ਇਸ ਪ੍ਰਾਪਤੀ ਨੇ ਇਲਾਕੇ ਦਾ ਨਾਂ ਰੋਸ਼ਨ ਕਰਦਿਆਂ ਇਹ ਸਿੱਧ ਕਰ ਦਿੱਤਾ ਹੈ ਕਿ ਧੀਆਂ ਵੀ ਮਾਪਿਆਂ ਦਾ ਨਾਂ ਰੋਸ਼ਨ ਕਰ ਸਕਦੀਆਂ ਹਨ।ਉਹਨਾਂ ਕਿਹਾ ਕਿ ਧੀਂਆਂ ਨੂੰ ਕੁੱਖ ਵਿੱਚ ਕਤਲ ਕਰਵਾਉਣ ਵਾਲੇ ਲੋਕਾਂ ਨੂੰ ਆਪਣੀ ਸੋਚ ਬਦਲ ਕੇ ਇਸ ਸਮਾਜਿਕ ਕੁਰੀਤੀ ਨੂੰ ਖਤਮ ਕਰਦਿਆਂ ਧੀਂਆਂ ਨੂੰ ਵੀ ਪੁੱਤਾਂ ਵਾਂਗ ਪਿਆਰ ਦੇਣਾ ਚਾਹੀਦਾ ਹੈ।ਇਸ ਮੌਕੇ ਰਾਖੀ, ਅੰਜੂ ਅਤੇ ਰੀਟਾ ਆਦਿ ਵੀ ਹਾਜ਼ਰ ਸਨ।
Punjab Post Daily Online Newspaper & Print Media