ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਖੇਡ ਵਿਭਾਗ ਮੋਹਾਲੀ ਵੱਲੋਂ ਸਟੇਟ ਸਕੇਟਿੰਗ ਚੈਂਪੀਅਨਸ਼ਿਪ ਦਾ ਅਯੋਜਨ ਲੋਹਾਰਕਾ ਰੋਡ ਤੇ
ਕੀਤਾ ਗਿਆ ਜਿਸ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੇ ਰਾਹੁਲ ਰਾਏ ਜਮਾਤ ਦੱਸਵੀਂ (ਅੰਡਰਸ਼17) ਨੇ ਸੋਨ ਤਮਗਾ ਅਤੇ ਕਾਂਸਾ ਤਮਗਾ ਪਾਪਤ ਕੀਤਾ।ਮਹਿਕ ਗੁਪਤਾ ਜਮਾਤ ਦੱਸਵੀਂ ਨੇੇ ਸੋਨ ਤਮਗਾ ਅਤੇ ਦੋ ਸਿਲਵਰ ਮੈਡਲ ਪ੍ਰਾਪਤ ਕੀਤੇ।ਦੋਵਾਂ ਵਿਦਿਆਰਥੀਆਂ ਦੀ ਨਿਯੁਕਤੀ ਨੈਸ਼ਨਲ ਸਕੇਟਿੰਗ ਚੈਂਪੀਅਨਸਿ਼ਪ ਜੋ ਕਿ 26 ਦਸੰਬਰ ਤੋਂ 30 ਦਸੰਬਰ ਤੱਕ ਬੈਲਗਾਵ (ਕਰਨਾਟਿਕਾ) ਵਿੱਚ ਅਯੋਜਿਤ ਹੋ ਰਿਹਾ ਹੈ ਹੋਈ।
ਪੰਜਾਬ ਜੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਵਿਦਿਆਰਥੀਆਂ ਦੇ ਵਧੀਆ ਪ੍ਰਦਰਸ਼ਨ `ਤੇ ਵਧਾਈ ਦਿੱਤੀ ਅਤੇ ਉਨਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਇਸ ਆਲ੍ਹਾ ਕਾਰਗੁਜ਼ਾਰੀ `ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media