Monday, April 27, 2026

ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਦਾ ‘ਸਲਾਨਾ ਇਨਾਮ ਵੰਡ’ ਸਮਾਰੋਹ ਆਯੋਜਿਤ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖਾਲਸਾ ਕਾਲਜ PUNJ1512201814ਪਬਲਿਕ ਸਕੂਲ (ਹੇਰ) ਵਿਖੇ ਸਕੂਲ ਦਾ ਸਲਾਨਾ ਸੱਭਿਆਚਾਰਕ ਅਤੇ ਇਨਾਮ ਵੰਡ ਸਮਾਰੋਹ ‘ਸਪੈਕਟਰਮ’ ਆਯੋਜਿਤ ਕੀਤਾ ਗਿਆ, ਜਿਸ ’ਚ ਮੁੱਖ ਮਹਿਮਾਨ ਵਜੋਂ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨਾਲ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ, ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਹਰਮਿੰਦਰ ਸਿੰਘ ਫਰੀਡਮ ਵੀ ਮੌਜ਼ੂਦ ਸਨ।ਸਮਾਰੋਹ ਦਾ ਅਗਾਜ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ।ਇਸ ਤੋਂ ਪਹਿਲਾਂ ਸਕੂਲ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ਼ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਕੀਤਾ।
    ਆਪਣੇ ਸੰਬੋਧਂ `ਚ ਛੀਨਾ ਨੇ ਕਿਹਾ ਕਿ ਅਜਿਹੇ ਸਮਾਰੋਹ ਦਾ ਮੰਤਵ ਵਿਦਿਆਰਥੀਆਂ ਅੰਦਰ ਛੁਪੇ ਹੁਨਰ ਨੂੰ ਮੰਚ ’ਤੇ ਪੇਸ਼ ਕਰਕੇ ਉਨ੍ਹਾਂ ਦੇ ਝਾਕੇ ਨੂੰ ਖੋਲ੍ਹਣਾ ਹੈ, ਕਿਉਂਕਿ ਕਈ ਬੱਚੇ ਆਪਣੇ ਅੰਦਰਲੇ ਹੁਨਰ ਨੂੰ ਝਕਣ ਕਾਰਨ ਉਸ ਨੂੰ ਜਾਹਿਰ ਨਹੀਂ ਕਰਦੇ ਅਤੇ ਉਹ ਆਧੁਨਿਕ ਯੁੱਗ ਤੋਂ ਪਛੜ ਜਾਂਦੇ ਹਨ।ਛੀਨਾ ਨੇ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਰੁਝੇਵਿਆਂ ਤੋਂ ਕੁਝ ਸਮਾਂ ਕੱਢਕੇ ਆਪਣੇ ਬੱਚਿਆਂ ਦੀ ਪੜ੍ਹਾਈ ਵੱਲ ਵੀ ਧਿਆਨ ਦੇਣ।
    ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ’ਚ ਫ਼ੈਂਸੀ ਡਰੈਂਸ, ਮਿਮਿਕਰੀ, ਭਾਸ਼ਣ, ਕਵਿਤਾ, ਪੇਟਿੰਗ, ਰੰਗੋਲੀ, ਸਕਿੱਟ, ਨਾਚ ਅਤੇ ਕਾਰਟੂਨਿੰਗ, ਭੰਗੜਾ, ਗਿੱਧਾ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ।ਇਸ ਦੇ ਬਾਅਦ ਆਏ ਹੋਏ ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
     ਆਖ਼ਿਰ ’ਚ ਪ੍ਰਿੰ: ਗੁਰਿੰਦਰਜੀਤ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ। ਸਮਾਰੋਹ ’ਚ ਹੋਰਨਾਂ ਤੋਂ ਇਲਾਵਾ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ, ਮੈਂਬਰ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰ: ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਗੁਰਜੀਤ ਸਿੰਘ ਸੇਠੀ ਸਮੇਤ ਸਕੂਲ ਸਟਾਫ਼, ਬੱਚਿਆਂ ਦੇ ਮਾਤਾ-ਪਿਤਾ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਮੌਜ਼ੂਦ ਸਨ।

Check Also

ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ

ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …

Leave a Reply