ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਐਨ.ਜੀ.ਓ ਵਾਈਸ ਆਫ਼ ਅੰਮ੍ਰਿਤਸਰ ਨੇ ਕਸਬਾ ਜੇਠੂਵਾਲ ਦੇ ਪਿੰਡ ਲੁੱਧੜ ’ਚ
ਆਯੋਜਿਤ ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਨੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਤੇ ਸਰਦੀ ਰੁੱਤ ਦੀਆਂ ਵਰਦੀਆਂ ਵੰਡਣ ਦੀ ਸ਼ੁਰੂਆਤ ਕੀਤੀ।ਇਸ ਸਮੇਂ ਉਨ੍ਹਾਂ ਨੇ ਦਿਹਾਤੀ ਲੋਕਾਂ ਨੂੰ ਸਮਾਜਿਕ ਤੇ ਵਾਤਾਵਰਣ ਸੁਰੱਖਿਆ ਅਤੇ ਸਿੱਖਿਆ ਪ੍ਰਤੀ ਜਾਗਰੂਕ ਕਰਨ ਲਈ ਕੰਮ ਕਰ ਰਹੀ ਸੰਸਥਾ ਦੀ ਸ਼ਲਾਘਾ ਕਰਦਿਆਂ ਕਿਹਾ
ਕਿ ਸਿਰਫ਼ ਸਰਕਾਰ, ਦੇਸ਼ ਜਾਂ ਸੂਬਾ ਨੂੰ ਹੀ ਨਹੀਂ, ਬਲਕਿ ਸਮਾਜਿਕ ਸੰਸਥਾਵਾਂ ਨੂੰ ਜਾਗਰੂਕ ਹੋਣਾ ਪਵੇਗਾ ਅਤੇ ਲੋੜਵੰਦ ਵਿਅਕਤੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।ਜਰੂਰਤਮੰਦਾਂ ਨੂੰ ਸਿੱਖਿਆ ਪ੍ਰਦਾਨ ਕਰਨਾ ਸਮਾਜ ’ਚ ਸਭ ਤੋਂ ਪਵਿੱਤਰ ਪੇਸ਼ਾ ਹੈ।ਉਨ੍ਹਾਂ ਕਿਹਾ ਕਿ ਉਹ ਵਾਈਸ ਆਫ਼ ਅੰਮ੍ਰਿਤਸਰ ਦੇ ਨਾਲ ਮਿਲ ਕੇ ਭ੍ਰਿਸ਼ਟਾਚਾਰ ਖਿਲਾਫ਼ ਅਵਾਜ਼ ਬੁਲੰਦ ਕਰਨਗੇ।ਉਨਾਂ ਕਿਹਾ ਕਿ ਸੰਸਥਾ ਲੋੜਵੰਦ ਵਿਦਿਆਰਥੀਆਂ ਨੂੰ ਸਰਦੀ ਰੁਤ ’ਚ ਵਰਦੀਆਂ ਅਤੇ ਖੇਡ ਕਿੱਟਾਂ ਵੰਡ ਕੇ ਸ਼ਾਨਦਾਰ ਯਤਨ ਕਰ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਸਮਾਜ ਦੇ ਪ੍ਰਤੀ ਸਭ ਤੋਂ ਮਹੱਤਵਪੂਰਨ ਯੋਗਦਾਨ ਉਨ੍ਹਾਂ ਲੋਕਾਂ ਨੂੰ ਸਿੱਖਿਆ ਪ੍ਰਦਾਨ ਕਰਨਾ ਹੈ, ਜਿਹੜੇ ਇਸ ਦੇ ਸਮਰੱਥ ਨਹੀਂ ਹਨ।
ਉਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋ ਰਹੀ ਹੈ ਕਿ ਸੰਸਥਾ ਨੇ ਪਵਿਤਰ ਸ਼ਹਿਰ ਅੰਮ੍ਰਿਤਸਰ ਨੂੰ ਸਵੱਛ ਅਤੇ ਹਰਿਆ ਭਰਿਆ ਬਣਾਉਣ ਲਈ ਇਕ ਮੁਹਿੰਮ ਵਿਢੀ ਹੋਈ ਹੈ।ਇਸ ਦੇ ਤਹਿਤ ਪੌਦੇ ਲਗਾਏ ਜਾ ਰਹੇ ਹਨ ਅਤੇ ਸਕੂਲਾਂ ’ਚ ਕਈ ਤਰ੍ਹਾਂ ਦੇ ਪ੍ਰੋਗਰਾਮ ਵਾਤਾਵਰਣ ਜਾਗਰੂਕਤਾ ਦੇ ਚਲ ਰਹੇ ਹਨ।ਵਾਈਸ ਆਫ਼ ਅੰਮ੍ਰਿਤਸਰ ਦੇ ਸੰਸਥਾਪਕ ਡਾ. ਰਾਕੇਸ਼ ਸ਼ਰਮਾ ਅਤੇ ਸ਼ੀਨੂ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਸਵੱਛਤਾ ਦੇ ਬਾਰੇ ’ਚ ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ’ਚ ਲਗਭਗ ਸਾਰੇ ਸਕੂਲਾਂ ’ਚ ਵੱਖ-ਵੱਖ ਯੋਜਨਾਵਾਂ ਸ਼ੁਰੂ ਕੀਤੀਆਂ ਹਨ।ਇਸ ਮੌਕੇ ਹਰਮੀਤ ਸਿੰਘ, ਗੌਰਵ ਅਰੋੜਾ, ਰੂਹ ਗੁਲਾਬ ਸਿੰਘ ਰਾਜਾ ਵੀ ਮੌਜ਼ੂਦ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media