Friday, October 30, 2026

1984 ਸਿੱਖ ਕਤਲੇਆਮ ਮਮਲੇ `ਚ ਸੱਜਣ ਕੁਮਾਰ ਨੂੰ ਉਮਰ ਕੈਦ

 31 ਦਸੰਬਰ ਤੱਕ ਕਰਨਾ ਹੋਵੇਗਾ ਆਤਮ ਸਮਰਪਨ
ਦਿੱਲੀ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਮਾਮਲੇ `ਚ ਦਿੱਲੀ ਹਾਈਕੋਰਟ ਨੇ ਦੋਸ਼ੀ ਕਰਾਰ sajjan-kumarਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ।ਉਚ ਅਦਾਲਤ ਨੇ 73 ਸਾਲਾ ਸੱਜਣ ਕੁਮਾਰ ਨੂੰ ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਵਲੋਂ ਰਿਹਾਅ ਕਰ ਦੇਣ ਦੇ ਹੁਕਮ ਨੂੰ ਪਲਟ ਦਿੱਤਾ ਹੈ।ਸੱਜਣ ਕੁਮਾਰ ਨੂੰ ਮਾਨਯੋਗ ਹਾਈਕੋਰਟ ਨੇ 31 ਦਸੰਬਰ ਤੱਕ ਆਤਮ ਸਮਰਪਣ ਕਰਨ ਅਤੇ ਸ਼ਹਿਰ ਤੋਂ ਬਾਹਰ ਨਾ ਜਾਣ ਦੇ ਹੁਕਮ ਦਿੱਤੇ ਹਨ।ਸੱਜਣ ਕੁਮਾਰ ਨੂੰ ਦਿੱਲੀ ਦੇ ਰਾਜ ਨਗਰ ਵਿੱਚ ਇੱਕ ਸਿੱਖ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਦੇ ਕਤਲ ਦੇ ਸਲਿਸਿਲੇ `ਚ ਨਾਮਜ਼ੱਦ ਕੀਤਾ ਗਿਆ ਸੀ।
ਜਿਕਰਯੋਗ ਹੈ ਕਿ ਪਿਛਲੇ ਮਹੀਨੇ ਇਸ ਕੇਸ ਦੀ ਪੀੜਤਾ ਚਾਮ ਕੌਰ ਅਤੇ ਇੱਕ ਹੋਰ ਗਵਾਹ ਸ਼ੀਲਾ ਕੌਰ ਨੇ ਸੱਜਣ ਕੁਮਾਰ ਦੀ ਇਸ ਮਾਮਲੇ ਵਿੱਚ ਸ਼ਮੂਲੀਅਤ ਦੀ ਸ਼ਨਾਖਤ ਕੀਤੀ ਸੀ ਅਤੇ ਹੋਰਨਾਂ ਦੇ ਹੌਸਲੇ ਅਤੇ ਦ੍ਰਿੜਤਾ ਨੇ ਦੋਸ਼ੀ ਨੂੰ ਸਲਾਖਾਂ ਪਿਛੇ ਪਹੁੰਚਾਉਣ `ਚ ਅਹਿਮ ਰੋਲ ਅਦਾ ਕੀਤਾ ਹੈ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply