Tuesday, November 24, 2026

ਐਮ.ਯੂ.ਐਨ ਮੀਟ ਵਿੱਚ ਡੀ.ਏ.ਵੀ ਪਬਲਿਕ ਸਕੂਲ ਦੀ ਝੰਡੀ

PPN1712201803ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਡੀ.ਏ.ਵੀ ਐਮ.ਯੂ.ਐਨ ਮੀਟ ਲੁਧਿਆਣਾ ਦੇ ਡੀ.ਏ.ਵੀ ਪਬਲਿਕ ਸਕੂਲ ਵਿੱਚ 30 ਨਵੰਬਰ ਤੋਂ 2 ਦਸੰਬਰ ਤੱਕ ਹੋਈ ਜਿਸ ਵਿੱਚ ਸਾਰੇ ਪੰਜਾਬ ਤੋਂ 450 ਪ੍ਰਤੀਯੋਗੀ ਸ਼ਾਮਲ ਹੋਏ।ਸਥਾਨਕ ਡੀ.ਏ.ਵੀ ਪਬਲਿਕ ਸਕੂਲ,ਲਾਰੰਸ ਰੋਡ ਦੇ ਵਿਦਿਆਰਥੀ ਦਿਵੇਸ਼ ਸਹਿਦੇਵ ਨੇ ਵਾਦ-ਵਿਵਾਦ ਪ੍ਰਤੀਯੋਗਤਾ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਜਿਸ ਦੀ ਪ੍ਰਤੀਯੋਗਤਾ ਦੇ ਜੱਜਾਂ ਨੇ ਸਰਾਹਨਾ ਕੀਤੀ ।
    ਪੰਜਾਬ ਜੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਦਿਵੇਸ਼ ਸਹਿਦੇਵ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਅਜਿਹੇ ਮੁਕਾਬਲਿਆਂ ਲਈ ਉਤਸ਼ਾਹਿਤ ਕੀਤਾ।    
    ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਮਿਹਨਤ ਹਮੇਸ਼਼ਾਂ ਰੰਗ ਲਿਆਉਂਦੀ ਹੈ  ਇਸ ਲਈ ਹਰ ਵਿਦਿਆਰਥੀ ਨੂੰ ਅਜਿਹੀ ਉਪਲਬਧੀ ਲਈ ਮਿਹਨਤ ਕਰਨੀ ਚਾਹੀਦੀ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply