ਅੰਮ੍ਰਿਤਸਰ/ ਨਿਊ ਮੁੰਬਈ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਹਾਈ ਕੋਰਟ ਵਲੋਂ ’84 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ
ਦਿੱਤੀ ਸਜ਼ਾ ਦਾ ਨਿਊ ਮੰਬਈ ਦੀਆਂ ਸਿਖ ਸੰਗਤਾਂ ਅਤੇ ਜਥੇਬੰਦੀਆਂ ਨੇ ਭਰਵਾਂ ਸਵਾਗਤ ਕੀਤਾ ਹੈ।
ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਬੱਲ, ਨਵੀਂ ਮੁੰਬਈ ਗੁਰਦਵਾਰਾ ਸੁਪ੍ਰੀਮ ਸਿਖ ਕੌਂਸਲ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ, ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਦੇ ਕਨਵੀਨਰ ਮਲਕੀਅਤ ਸਿੰਘ ਬੱਲ, ਹਰਵਿੰਦਰ ਸਿੰਘ ਪ੍ਰਧਾਨ ਪੰਨਵਲ ਗੁਰਦੁਆਰਾ ਕਮੇਟੀ, ਸਤਨਾਮ ਸਿੰਘ ਮਾਨ ਸਾਬਕਾ ਪ੍ਰਧਾਨ ਖਰਘਰ ਗੁਰਦੁਆਰਾ ਕਮੇਟੀ, ਸੱਲੱਖਣ ਸਿੰਘ, ਰਸ਼ਪਾਲ ਸਿੰਘ, ਪ੍ਰਤਾਪ ਸਿੰਘ ਭਾਇਲ, ਹੀਰਾ ਸਿੰਘ ਪੱਡਾ, ਅਜਾਇਬ ਸਿੰਘ, ਤੇਜਿੰਦਰ ਸਿੰਘ, ਕੱਥਾ ਸਿੰਘ, ਗੁਰਚਰਨ ਸਿੰਘ ਅਤੇ ਮੇਜਰ ਸਿੰਘ ਨੇ ਮੀਟਿੰਗ ਉਪਰੰਤ ਜਾਰੀ ਬਿਆਨ ’ਚ ਉਕਤ ਫੈਸਲੇ ਨੂੰ ਦੇਰ ਨਾਲ ਹੀ ਸਹੀ ਪਰ ਦਰੁੱਸਤ ਫੈਸਲਾ ਕਰਾਰ ਦਿੱਤਾ।
ਉਹਨਾਂ ਬਾਕੀ ਦੇ ਦੋਸ਼ੀਆਂ ਨੂੰ ਵੀ ਜਲਦ ਸਜਾ ਸੁਣਾਏ ਜਾਣ ਦੀ ਅਪੀਲ ਕੀਤੀ ਹੈ।ਸਿੱਖ ਸੰਗਤਾਂ ਨੇ ’84 ਦੇ ਨਸਲਕੁਸ਼ੀ ਦੇ ਦੋਸ਼ੀ ਕਾਂਗਰਸੀ ਆਗੂ ਕਮਲਨਾਥ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਨੂੰ ਸਿੱਖਾਂ ਦੇ ਜਖਮਾਂ ’ਤੇ ਲੂਣ ਛਿੜਕਣਾ ਦਸਿਆ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media