ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ੍ਰੀ
ਅਮਰੀਕ ਸਿੰਘ ਪਵਾਰ ਪੀ.ਪੀ.ਐਸ.ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿਚ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿੱਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਪਾਬੰਦੀ ਦਾ ਹੁਕਮ 16 ਫਰਵਰੀ 2019 ਤੱਕ ਲਾਗੂ ਰਹੇਗਾ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media