ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਜਨਵਰੀ ਮਹੀਨੇ ਦੇ ਪਹਿਲੇ ਹਫ਼ਤੇ ਤੋਂ ਮਾਰਚ 2019
ਤੱਕ 100 ਮੈਗਾ ਕੈਂਪ ਲਗਾਏ ਜਾਣਗੇ।ਜਿਸ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਇਸ ਸਬੰਧੀ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸੁਮਿਤ ਮੱਕੜ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਆਥਾਰਿਟੀ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਜਨਰਲ, ਡਾ. ਹਰਦੀਪ ਸਿੰਘ ਘਈ ਸਿਵਲ ਸਰਜਨ, ਸ੍ਰੀ ਪੱਲਵ ਸ੍ਰੇਸ਼ਟਾ ਜ਼ਿਲਾ ਭਲਾਈ ਅਫ਼ਸਰ, ਸ੍ਰੀਮਤੀ ਹਰਦੀਪ ਕੌਰ ਜਿਲਾ ਪ੍ਰੋਗਰਾਮ ਅਫ਼ਸਰ, ਜਸਬੀਰ ਸਿੰਘ ਜ਼ਿਲਾ ਗਾਈਡੈਂਸ ਅਫ਼ਸਰ ਤੋਂ ਇਲਾਵਾ ਸਾਰੇ ਸੀ.ਡੀ.ਪੀ.ਓ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ 100 ਤੋਂ ਘੱਟ ਚਾਈਲਡ ਸੈਕਸ ਫੀਸਦ ਵਾਲੇ ਪਿੰਡਾ ਵਿੱਚ 100 ਮੈਗਾ ਕੈਂਪ ਲਗਾਏ ਜਾਣਗੇ ਜਿਨ੍ਹਾਂ ਦਾ ਮੁੱਖ ਮਕਸਦ ਲੜਕੀਆਂ ਅਤੇ ਔਰਤਾਂ ਦਾ ਹੈਲਥ ਚੈਕਅਪ ਕਰਨਾ, ਲੜਕੀਆਂ ਨਾਲ ਸਬੰਧਤ ਸਕੀਮ, ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸੂ ਸੁਰੱਖਿਆ ਯੋਜਨਾ, ਭਗਤ ਪੂਰਨ ਸਿੰਘ ਬੀਮਾ ਯੋਜਨਾ, ਆਸ਼ੀਰਵਾਦ ਸਕੀਮ, ਸ਼ਕਾਲਰਸ਼ਿਪ ਸਕੀਮ ਸਬੰਧੀ ਜਾਗਰੂਕ ਕਰਨਾ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਖੁਸ਼ਹਾਲੀ ਦੇ ਰਾਖਿਆਂ ਦੀ ਮਦਦ ਵੀ ਲਈ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ ਦੇ ਦੱਸਿਆ ਕਿ ਇਨ੍ਹਾਂ ਕੈਂਪਾ ਵਿੱਚ ਜਨਮ ਸਰਟੀਫਿਕੇਟਾਂ ਦੀ ਵੰਡ ਵੀ ਕੀਤੀ ਜਾਵੇਗੀ।
ਸ੍ਰੀਮਤੀ ਹਰਦੀਪ ਕੌਰ ਜ਼ਿਲਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਮੈਗਾ ਕੈਂਪਾਂ ਵਿੱਚ ਭਰੂਣ ਹੱਤਿਆ ਰੋਕਣ ਬਾਰੇ, ਲਿੰਗ ਅਨੁਪਾਤ ਸੁਧਾਰ ਅਤੇ ਲੜਕੀਆਂ ਦੀ ਪੜ੍ਹਾਈ ਵਿਚ ਭਾਗੀਦਾਰੀ ਦੀ ਯਕੀਨੀ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੜਕੀਆਂ ਵਲੋਂ ਕੋਈ ਵਧੀਆ ਕੰਮ ਕੀਤਾ ਗਿਆ ਹੈ। ਉਨ੍ਹਾਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ ਅਤੇ ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਭਾਤ ਫੇਰੀ ਅਤੇ ਜਾਗੋ ਵੀ ਕੱਢੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਮਨਰੇਗਾ ਪ੍ਰੋਗਰਾਮ ਦੇ ਤਹਿਤ ਪਿੰਡਾਂ ਵਿੱਚ ਨਵ ਜੰਮੀਆਂ ਲੜਕੀਆਂ ਦੇ ਨਾਮ `ਤੇ ਪੌਦੇ ਵੀ ਲਗਾਏ ਜਾਣਗੇ।ਉਨਾਂ ਦੱਸਿਆ ਕਿ ਇਸ ਮੌਕੇ ਬੈਂਕਾਂ ਵਲੋਂ ਵੀ ਲੜਕੀਆਂ ਸਬੰਧੀਆਂ ਚਲਾਈਆਂ ਗਈਆਂ ਸਕੀਮਾਂ ਅਤੇ ਪੰਜਾਬ ਸਕਿੱਲ ਡਿਵਲਪਮੈਂਟ ਮਿਸ਼ਨ ਤਹਿਤ ਲੜਕੀਆਂ ਨੂੰ ਸਕਿੱਲ ਕੋਰਸ ਵੀ ਦਾਖ਼ਲ ਕਰਾਉਣ ਸਬੰਧੀ ਜਾਣਕਾਰੀ ਮੁਹੱਇਆ ਕਰਵਾਈ ਜਾਵੇਗੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media