ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਕਮਲਦੀਪ ਸਿੰੰਘ ਸੰਘਾ ਵਲੋਂ ਜਾਰੀ ਦਿਸ਼ਾ
ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਸ਼੍ਰੀਮਤੀ ਅਲਕਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ, ਅੰਮਿ੍ਰਤਸਰ ਦੀ ਪ੍ਰਧਾਨਗੀ ਵਿੱਚ ਵੋਟਰ ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਸਲਵਿੰਦਰ ਸਿੰਘ ਸਮਰਾ ਜ਼ਿਲ੍ਹਾ ਸਿੱਖਿਆ ਅਫ਼ਸਰ, ਡਾ. ਹਰਦੀਪ ਸਿੰੰਘ ਘਈ ਸਿਵਲ ਸਰਜਨ, ਸ੍ਰੀਮਤੀ ਹਰਦੀਪ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹੇ ਦੇ ਲਗਭਗ 500 ਸਕੂਲਾਂ ਦੇ ਪ੍ਰਿੰਸੀਪਲ ਸ਼ਾਮਲ ਹੋਏ। ਇਸ ਸੈਮੀਨਾਰ ਵਿੱਚ ਦੀਪਕ ਮੋਹਨ, ਚੋਣ ਕਾਨੂੰਗੋ ਅਤੇ ਸੌਰਭ ਖੋਸਲਾ ਵਲੋਂ ਸਵੀਪ ਗਤੀਵਿਧੀਆਂ ਅਤੇ ਆਨ-ਲਾਈਨ ਵੋਟਰ ਰਜਿਸਟਰੇਸ਼ਨ ਦੀ ਕਾਰਵਾਈ ਬਾਰੇ ਵਿਸਥਾਰਪੂਰਵਕ ਟਰੇਨਿੰਗ ਦਿੱਤੀ ਗਈ।
ਇਸ ਮੌਕੇ ਸ੍ਰੀਮਤੀ ਅਲਕਾ ਕਾਲੀਆ ਨੇ ਦੱਸਿਆ ਕਿ ਯੋਗਤਾ ਮਿਤੀ 01.01.2019 ਦੇ ਆਧਾਰ ਤੇ ਵੋਟਰ ਸੂਚੀ ਦੀ ਸੁਧਾਈ ਪ੍ਰਗਤੀ ਅਧੀਨ ਹੈ ਅਤੇ ਬਾਕੀ ਰਹਿੰਦੇ ਵੋਟਰਾਂ ਵਲੋਂ ਆਪਣੀ ਵੋਟ ਬਣਵਾਉਣ ਲਈ ਚੋਣ ਕਮਿਸ਼ਨ ਦੇ ਪੋਰਟਲ `ਤੇ ਆਨਲਾਈਨ ਅਰਜੀ ਦਾਖ਼ਲ ਕੀਤੀ ਜਾ ਸਕਦੀ ਹੈ ਅਤੇ ਲੋੜ ਅਨੁਸਾਰ ਵੋਟ ਕਟਵਾਉਣ ਜਾਂ ਦਰੁੱਸਤੀ ਵੀ ਕਰਵਾਈ ਜਾ ਸਕਦੀ ਹੈ।ਉਨਾਂ ਨੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਸਕੂਲਾਂ ਵਿੱਚ ਸਵੀਪ ਮੁਹਿੰਮ ਤਹਿਤ ਭਵਿੱਖੀ ਵੋਟਰਾਂ ਦਾ ਚੋਣ ਸਾਖਰਤਾ ਕਲੱਬ ਅਤੇ ਨਵਯੁਵਕਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਨ ਲਈ ਨਵਯੁਵਕ ਵੋਟਰ ਚੋਣ ਸਾਖਰਤਾ ਕਲੱਬ ਬਣਾਉਣ ਬਾਰੇ ਕਿਹਾ ਗਿਆ। ਇਸ ਤੋਂ ਇਲਾਵਾ ਹਰੇਕ ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੇ ਕਰਮਚਾਰੀਆਂ ਦਾ ਆਪਣੇ ਮੁੱਖੀ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਫੋਰਮ ਬਣਾਉਣ ਬਾਰੇ ਜਾਣਕਾਰੀ ਦਿੱਤੀ ਗਈ। ਆਨਲਾਈਨ ਵੋਟਰ ਸੇਵਾਵਾਂ `ਤੇ ਵਿਸ਼ੇ ਉਪਰ ਸ਼ੰਕਿਆਂ ਦਾ ਨਿਵਾਰਣ ਕੀਤਾ ਗਿਆ।ਜਿਲ੍ਹਾ ਸਵੀਪ ਨੋਡਲ ਅਫ਼ਸਰ ਵਲੋਂ ਪ੍ਰਿੰਸੀਪਲਾਂ ਨੂੰ ਨਿਰਦੇਸ਼ ਕੀਤੇ ਗਏ 2 ਦਿਨਾਂ ਦੇ ਅੰਦਰ-ਅੰਦਰ ਮਿਤੀ 01.01.2019 ਨੂੰ 18 ਸਾਲ ਦੇ ਹੋ ਚੁੱਕੇ ਜਾਂ ਇਹ ਉਮਰ ਹੱਦ ਪਾਰ ਚੁੱੱਕੇ ਸਾਰੇ ਅਣ-ਰਜਿਸਟਰਡ ਵਿਦਿਆਰਥੀਆਂ ਦੀਆਂ ਵੋਟਾਂ ਬਣਵਾਉਣ ਲਈ ਉਨ੍ਹਾਂ ਦੀ ਕਮਿਸ਼ਨ ਦੇ ਆਨਲਾਈਨ ਪੋਰਟਲ ਤੇ ਡਾਟਾ ਐਂਟਰੀ ਸਕੂਲ ਲੈਬ ਤੋਂ ਕਰਵਾਈ ਜਾਵੇ ਤਾਂਕਿ ਕਮਿਸ਼ਨ ਵਲੋਂ ਮਿੱਥਿਆ `ਕੋਈ ਵੋਟਰ ਰਹਿ ਨਾ ਜਾਵੇ` ਦਾ ਟੀਚਾ ਹਾਸਲ ਕੀਤਾ ਜਾ ਸਕੇ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media