ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅਮਰੀਕ ਸਿੰਘ ਪਵਾਰ
ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ ਹੈ।
ਹੁਕਮਾਂ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਵਿਆਹਾਂ ਦੇ ਮੌਕੇ ਡੀ.ਜੇ ਚਲਾਉਣ ਅਤੇ ਤਿਓਹਾਰਾਂ ਦੇ ਮੌਕੇ ਅਤੇ ਆਤਿਸ਼ਬਾਜ਼ੀ/ ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਵੀ ਵਧ ਜਾਂਦੀ ਹੈ ਅਤੇ ਇਸ ਨਾਲ ਸਰਕਾਰੀ ਅਤੇ ਗੈਰ ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਵਧ ਜਾਂਦਾ ਹੈ।ਇਸ ਲਈ ਇਸ ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।ਇਹ ਪਾਬੰਦੀ ਦਾ ਹੁਕਮ 16 ਫਰਵਰੀ 2019 ਤੱਕ ਲਾਗੂ ਰਹੇਗਾ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media