Thursday, April 30, 2026

ਨਗਰ ਕੌਂਸਲ ਰਮਦਾਸ ਦੇ ਕੌਂਸਲਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਡਟਣ ਦਾ ਐਲਾਨ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਰਮਦਾਸ ਦੇ ਕੌਂਸਲਰਾਂ ਨੇ ਪ੍ਰਧਾਨ ਬੀਬੀ ਜਸਵਿੰਦਰ ਗਿੱਲ ਦੀ ਅਗਵਾਈ ਹੇਠ ਸਾਬਕਾ ਮੰਤਰੀ PUNJ2012201808ਤੇ ਜਨਰਲ ਸਕੱਤਰ ਸ਼ੋ੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਡੱਟ ਕੇ ਖੜ੍ਹੇ ਹੋਣ ਦਾ ਐਲਾਨ ਕਰ ਦਿੱਤਾ ਹੈ।
    ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਕੌਂਸਲ ਦੇ ਪ੍ਰਧਾਨ ਬੀਬੀ ਜਸਵਿੰਦਰ ਗਿੱਲ, ਮੀਤ ਪ੍ਰਧਾਨ ਤੇਜਿੰਦਰ ਸਿੰਘ ਸ਼ੇਰਾ, ਕੌਂਸਲਰਾਂ ਸੁਰਿੰਦਰ ਕੁਮਾਰ ਕਾਲੀਆ, ਇੰਦਰਜੀਤ ਸਿੰਘ ਰੰਧਾਵਾ, ਜੋਗਿੰਦਰ ਸਿੰਘ, ਕੰਵਲਜੀਤ ਕੌਰ ਅਤੇ ਹਰਜੀਤ ਸਿੰਘ, ਵਾਰਡ ਇੰਚਾਰਜ ਅਮਰਜੀਤ ਸਿੰਘ ਫੌਜੀ, ਜਗਜੀਤ ਸਿੰਘ, ਬੀਬੀ ਦਲਬੀਰ ਕੌਰ ਤੇ ਕੇਵਲ ਕੁਮਾਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੇਰ ਸਿੰਘ ਆਦਿ ਨੇ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਹਨ ਤੇ ਹਮੇਸ਼ਾ ਪਾਰਟੀ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹਿਣਗੇ।
    ਬਿਕਰਮ ਮਜੀਠੀਆ ਨੇ ਕੌਂਸਲਰਾਂ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸੇਵਾ ਗੁਰੂ ਸਾਹਿਬਾਨ ਦੇ ਆਸ਼ੀਰਵਾਦ ਨਾਲ ਜਾਰੀ ਰਹੇਗੀ।ਉਹਨਾਂ ਕਿਹਾ ਕਿ ਕਾਂਗਰਸ ਦੀ ਬੀ-ਟੀਮ ਵਜੋਂ ਕੰਮ ਕਰਨ ਵਾਲੇ ਨੇਤਾਵਾਂ ਨੂੰ ਲੋਕ ਮੂੰਹ ਨਹੀਂ ਲਾਉਣਗੇ।
    ਇਸ ਮੌਕੇ ਰਾਜ ਕੁਮਾਰ ਐਸ.ਡੀ.ਓ, ਅਮਰਜੀਤ ਸਿੰਘ, ਕਰਨ ਨੰਬਰਦਾਰ, ਮਹਾਂਬੀਰ ਸੋਨੂ, ਮਿੰਟੂ ਜੁਲਕਾਂ, ਗੁਰਵਿੰਦਰ ਸਿੰਘ ਸੋਨਾ, ਬੀਬੀ ਗੁਰਮੀਤ ਕੌਰ, ਨਰੇਸ਼ ਕੁਮਾਰ ਸੇਠੀ, ਜਸਪੀਤ ਸਿੰਘ, ਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਹਰਦਿਆਲ ਸਿੰਘ ਯੂਥ ਆਗੂ ਰਮਦਾਸ ਆਦਿ ਆਗੂ ਹਾਜ਼ਰ ਸਨ। 

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply