ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਕਰਮਜੀਤ ਸਿੰਘ ਦੀ ਅਗਵਾਈ ਹੇਠ ਸੁਮਿਤ ਮੱਕੜ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਕਚਹਿਰੀਆਂ ਅੰਮਿ੍ਰਤਸਰ ਦੇੇ ਕਾਨਫਰੰਸ ਹਾਲ ਵਿੱਚ ਮੀਟਿੰਗ ਕਰਵਾਈ ਗਈ।ਜਿਸ ਵਿੱਚ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਡਿਪਟੀ ਕਮਿਸ਼ਨਰ ਪੁਲਿਸ, ਹਰਪਾਲ ਸਿੰਘ ਐਸ.ਪੀ (ਇਨਵੈਸਟੀਗੇਸ਼ਨ) ਅੰਮਿ੍ਰਤਸਰ (ਦਿਹਾਤੀ), ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮਿ੍ਰਤਸਰ ਐਸ.ਐਸ ਧਾਲੀਵਾਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅੰਮ੍ਰਿਤਸਰ ਰਵਿੰਦਰਜੀਤ ਸਿੰਘ ਬਾਜਵਾ,, ਜ਼ਿਲ੍ਹਾ ਅਟਾਰਨੀ ਅੰਮਿ੍ਰਤਸਰ ਆਰ ਸਲਵਾਨ, ਸੁਪਰਡੈਂਟ ਸੈਂਟਰਲ ਜ਼ੇਲ੍ਹ, ਸਹਾਇਕ ਲੋਕ ਸੰਪਰਕ ਅਫਸਰ ਆਦਿ ਮੌਜੂਦ ਸਨ।ਇਸ ਮੀਟਿੰਗ ਵਿੱਚ ਏਜੰਡਾ ਜਿਵੇਂ ਕਿ ਲੋਕ ਅਦਾਲਤਾਂ, ਨੈਸ਼ਨਲ ਲੋਕ ਅਦਾਲਤਾਂ, ਨਾਲਸਾ ਵਲੋਂ ਦਿੱਤੀਆਂ ਜਾ ਸਕੀਮਾਂ ਜਿਵੇਂ ਕਿ ਲੀਗਲ-ਏਡ ਅਤੇ ਪੈਰਾ ਲੀਗਲ ਵਲੰਟੀਅਰ ਸਕੀਮ ਆਦਿ ਬਾਰੇ ਵਿਚਾਰ ਕੀਤੇ ਗਏ ਅਤੇ ਇਹਨਾ ਨੂੰ ਲੋਕਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਸਬੰਧੀ ਵਿਚਾਰ ਕੀਤੇ ਗਏ।ਇਸ ਤੋਂ ਇਲਾਵਾ ਜ਼ੇਲ੍ਹ ਵਿੱਚ ਕੈਦੀਆਂ ਦੀਆਂ ਸਮੱਸਿਆਵਾਂ ਸਬੰਧੀ ਮੁੱਦਾ ਵੀ ਉਠਾਇਆ ਗਿਆ।ਇਸ ਦੇ ਨਾਲ ਹੀ ਸਾਲ 2019 ਵਿੱਚ ਆ ਰਹੀਆਂ ਨੈਸ਼ਨਲ ਲੋਕ ਅਦਾਲਤ ਬਾਰੇ ਅਤੇ ਇਸ ਨੈਸ਼ਨਲ ਲੋਕ ਅਦਾਲਤ ਦੀ ਸਫਲਤਾ ਲਈ ਵਿਚਾਰ ਕੀਤੇ ਗਏ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media