ਭੀਖੀ/ ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿੱਖਿਆ ਸਕੱਤਰ ਪੰਜਾਬ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ 12ਵੀਂ ਤੱਕ ਦਾਖਲੇ ਵਧਾਉਣ ਸੰਬੰਧੀ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਸਿੱਖਿਆ ਮਾਨਸਾ ਰਾਜਿੰਦਰ ਕੌਰ ‘ਹੀਰ’ ਦੀ ਅਗਵਾਈ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਮੋਹਰ ਸਿੰਘ ਵਾਲਾ ਦੇ ਸਕੂਲ ਮੁਖੀ ਬਲਦਰਸ਼ਨ ਸਿੰਘ ਦੀ ਅਗਵਾਈ ਹੇਠ ਸਕੂਲ ਸਟਾਫ ਵਲੋਂ ਬੱਚਿਆਂ ਸਮੇਤ ਦਾਖਲਾ ਰੈਲੀ ਕੱਢੀ ਗਈ।ਅਧਿਆਪਕ ਚਰਨਜੀਤ ਸਿੰਘ ਚੰਨੀ ਤੇ ਜਗਜੀਵਨ ਸਿੰਘ ਨੇ ਦੱਸਿਆ ਕਿ ਰੈਲੀ ਦੌਰਾਨ ਬੱਚਿਆਂ ਨੇ ਪਿੰਡ ਦੀਆਂ ਮੁੱਖ ਥਾਵਾਂ ’ਤੇ ਰੁਕ ਕੇ ਉਥੇ ਬੈਠੇ ਲੋਕਾਂ ਨੂੰ ਪੰਜਾਬੀ, ਅੰਗਰੇਜ਼ੀ ਤੇ ਹਿੰਦੀ ਭਾਸ਼ਾਵਾਂ ਵਿੱਚ ਕਵਿਤਾਵਾਂ ਸੁਣਾਈਆਂ ਤਾਂ ਕਿ ਲੋਕਾਂ ਨੂੰ ਪਤਾ ਲੱਗ ਸਕੇ ਕਿ ਸਰਕਾਰੀ ਸਕੂਲਾਂ ਵਿੱਚ ਸਾਰੀਆਂ ਭਾਸ਼ਾਵਾਂ ਦਾ ਗਿਆਨ ਦਿੱਤਾ ਜਾ ਰਿਹਾ ਹੈ।ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੇ ਨਾਅਰੇ ਲਗਾ ਕੇ ਮਾਪਿਆਂ ਨੂੰ ਦਾਖਲਿਆਂ ਪ੍ਰਤੀ ਉਤਸ਼ਾਹਿਤ ਕੀਤਾ।ਇਸ ਮੌਕੇ ਅਧਿਆਪਕਾ ਬਬੀਤਾ, ਨੈਬ ਸਿੰਘ, ਸੁਖਵਿੰਦਰ ਕੌਰ, ਹਰਜਿੰਦਰ ਕੌਰ ਆਦਿ ਮੌਜੂਦ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …