Friday, March 13, 2026

ਚੋਣਾਂ ਦੇ ਮੱਦੇਨਜ਼ਰ 25 ਦਸੰਬਰ ਤੱਕ ਅਸਲਾ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ

ਭੀਖੀ/ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ Apneet Riat DCਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹੇ (ਦਿਹਾਤੀ) ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਤੁਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਕਿਹਾ ਕਿ ਅਸਲਾਧਾਰੀ ਆਪਣਾ-ਆਪਣਾ ਅਸਲਾ 25 ਦਸੰਬਰ 2018 ਤੱਕ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਧਿਕਾਰਿਤ ਅਸਲਾ ਡੀਲਰਾਂ ਕੋਲ ਹਰ ਹਾਲ ਵਿੱਚ ਜਮ੍ਹਾ ਕਰਵਾਉਣ।
    ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ ਚੋਣ ਕਮਿਸ਼ਨ ਪੰਜਾਬ ਰਾਜ ਵਲੋਂ ਐਲਾਨੇੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿੱਚ ਗਰਾਮ ਪੰਚਾਇਤੀ ਚੋਣਾਂ 30 ਦਸੰਬਰ 2018 ਨੂੰ ਹੋਣੀਆਂ ਹਨ।ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਅਸਲਾਧਾਰੀਆਂ ਕੋਲੋਂ ਉਨ੍ਹਾਂ ਦੇ ਅਸਲੇ ਜਮ੍ਹਾ ਕਰਵਾਉਣਾ ਅਤਿ ਜ਼ਰੂਰੀ ਹੈ, ਤਾਂ ਜੋ ਕਿਸੇ ਕਿਸਮ ਦੀ ਅਣਹੋਣੀ ਘਟਨਾ ਨਾ ਵਾਪਰੇ।ਉਨ੍ਹਾਂ ਕਿਹਾ ਕਿ ਅਸਲਾ ਮਿਥੇ ਸਮੇਂ `ਤੇ ਜਮ੍ਹਾ ਨਾ ਕਰਵਾਉਣ ਦੀ ਸੂਰਤ ਵਿੱਚ ਜ਼ਾਬਤਾ ਫੌਜ਼ਦਾਰੀ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਲਾਇਸੰਸ ਰੱਦ ਕਰ ਦਿੱਤੇ ਜਾਣਗੇ।
    ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ `ਤੇ ਲਾਗੂ ਨਹੀਂ ਹੋਵੇਗਾ, ਪ੍ਰੰਤੂ ਚੋਣ ਉਮੀਦਵਾਰ ਦੇ ਸੁਰੱਖਿਆ ਕਰਮਚਾਰੀਆਂ, ਐਸ.ਪੀ.ਓਜ਼ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ।ਉਪਰੋਕਤ ਹੁਕਮ 31 ਦਸੰਬਰ 2018 ਤੱਕ ਲਾਗੂ ਰਹੇਗਾ।

Check Also

ਖਾਲਸਾ ਕਾਲਜ ਵਿਖੇ ਨਵੀਂ ਸਿੱਖਿਆ ਨੀਤੀ 2020 ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵਲੋਂ ਭਾਰਤ …

Leave a Reply