ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਸਟੂਡੈਂਟਸ ਫ਼ੈਡਰੇਸ਼ਨ ਅਤੇ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੇ ਆਗੂਆਂ ਨੇ 84 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁੇਮਾਰ ਦੇ ਖਿਲਾਫ ਦਿੱਲੀ ਹਾਈਕੋਰਟ ਵਲੋਂ ਆਏ ਫੈਸਲੇ ਨੂੰ ਦਰੁੱਸਤ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਨਾਲ 34 ਸਾਲਾਂ ਦੇ ਜੱਖਮਾਂ ਤੇ ਮਲ੍ਹਮ ਲੱਗੀ ਹੈ।ਇਸ ਦੇ ਨਾਲ ਹੀ ਆਸ ਬੱਝ ਗਈ ਹੈ ਕਿ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਜਲਦੀ ਹੀ ਸਜਾ ਸੁਣਾਈ ਜਾਵੇਗੀ।ਉਨ੍ਹਾਂ ਮੰਗ ਕੀਤੀ ਕਿ ਸਿੱਖ ਕਤਲੇਆਮ ਦੇ ਸਾਰੇ ਹੀ ਦੋਸ਼ੀਆਂ ਨੂੰ ਮੌਤ ਦੀ ਸਜਾ ਹੋਵੇ ।ਇਸ ਮੌਕੇ ਹਰਜਿੰਦਰ ਸਿੰਘ ਪ੍ਰਧਾਨ ਮੁੱਖ ਸਲਾਹਾਕਾਰ ਬੀ.ਸੀ ਵਿੰਗ, ਦਰਸ਼ਨ ਸਿੰਘ ਪ੍ਰਧਾਨ ਬੀ.ਸੀ ਵਿੰਗ, ਮਨਜੀਤ ਸਿੰਘ ਸੈਣੀ, ਹਰਪ੍ਰੀਤ ਸਿੰਘ, ਬਲਜੀਤ ਸਿੰਘ, ਅਜੀਤ ਪਾਲ ਸਿੰਘ ਸੈਣੀ, ਗੁਰਮੀਤ ਸਿੰਘ, ਬਿਕਰਮ ਸਿਘ, ਕੁਲਦੀਪ ਸਿੰਘ ਸਮੇਤ ਹੋਰ ਵੀ ਆਗੂ ਉਨ੍ਹਾਂ ਦੇ ਨਾਲ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media