ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸਵੇਰ ਦੀ ਸਭਾ `ਚ ਸਵਾਮੀ ਸ਼ਰਧਾਨੰਦ ਜੀ ਦੇ
ਬਲਿਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ।ਉਹ ਇੱਕ ਪੜ੍ਹੇ-ਲਿਖੇ ਆਰਿਆ ਸਮਾਜੀ ਸਨ, ਜਿੰਨ੍ਹਾਂ ਨੇ ਲੜਕੀਆਂ: ਦੀ ਪੜ੍ਹਾਈ ਨੂੰ ਲਾਜ਼ਮੀ ਬਣਾਉਣ `ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਅਜ਼ਾਦੀ ਲਈ ਸੰਘਰਸ਼ ਵਿੱਚ ਵੀ ਆਪਣਾ ਖ਼ਾਸ ਯੋਗਦਾਨ ਪਾਇਆ ਅਤੇ ਦੇਸ਼ ਵਾਸੀਆਂ ਨੂੰ ਅਨੁਸ਼ਾਸਿਤ ਸ਼ਹਿਰੀ ਬਣਨ ਲਈ ਅਪੀਲ ਕੀਤੀ।ਅਜਿਹਾ ਕਰਨ ਲਈ ਉਨ੍ਹਾਂ ਨੇ ਵੇਦਾਂ ਤੋਂ ਸੇਧ ਲੈਣ ਲਈ ਕਿਹਾ।ਸਕੂਲ ਦੇ ਵਿਦਿਆਰਥੀਆਂ ਨੇ ਰੋਲ ਪਲੇਅ, ਕਵਿਤਾਵਾਂ ਅਤੇ ਭਾਸ਼ਨ ਨਾਲ ਉਨ੍ਹਾਂ ਦੇ ਦੱਸੇ ਮਾਰਗ `ਤੇ ਚਾਨਣਾ ਪਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਵਚਨ ਲਿਆ ।
ਪੰਜਾਬ ਜੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਆਪਣੇ ਸੁਨੇਹੇ ਵਿੱਚ ਵਿਦਿਆਰਥੀਆਂ ਨੂੰ ਅਜਿਹੇ ਸੰਤ ਤੋਂ ਸੇਧ ਲਈ ਕਿਹਾ।ਸਕੂਲ ਪ੍ਰਿੰਸੀਪਲ ਡਾ. ਨੀਰਾ ਸ਼਼ਰਮਾ ਨੇ ਆਪਣੇ ਭਾਅਨ ਵਿੱਚ ਸ਼ਰਧਾ ਅਰਪਿਤ ਕਰਦੇ ਹੋਏ ਕਿਹਾ ਕਿ ਸਵਾਮੀ ਸ਼ਰਧਾਨੰਦ ਜੀ ਦਾ ਦੇਸ਼ ਦੀ ਅਜ਼ਾਦੀ ਵਿੱਚ ਖਾਸ ਯੋਗਦਾਨ ਹੈ ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media