ਸੈਨਾ, ਅਰਧ ਸੈਨਾ ਬਲ ਤੇ ਪੁਲਿਸ ਕਰਮਚਾਰੀ ਹੋਣਗੇ ਮਨਾਹੀ ਦੇ ਘੇਰੇ ਤੋਂ ਬਾਹਰ
ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਭਾਰਤੀ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144
ਤਹਿਤ 30 ਦਸੰਬਰ 2018 ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਮੂਹ ਪੋਲਿੰਗ ਸਟੇਸ਼ਨਾਂ ਦੇ ਤਕਰੀਬਨ 100 ਮੀਟਰ ਘੇਰੇ ਅੰਦਰ ਹਰ ਕਿਸਮ ਦੇ ਅਗਨ ਸ਼ਾਸਤਰ, ਅਸਲਾ, ਵਿਸਫ਼ੋਟਕ, ਜਲਣਸ਼ੀਲ ਚੀਜ਼ਾਂ ਅਤੇ ਤੇਜ਼ਧਾਰ ਹਥਿਆਰਾਂ ਜਿਵੇਂ ਟਕੂਏ, ਬਰਛੇ ਆਦਿ ਲੈ ਕੇ ਚੱਲਣ ਦੀ ਮੁਕੰਮਲ ਪਾਬੰਦੀ ਹੋਵੇਗੀ ਅਤੇ ਕੋਈ ਵੀ ਅਸਲਾ ਧਾਰਕ ਆਪਣਾ ਹਥਿਆਰ ਸਮੂਹ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਲੈ ਕੇ ਨਹੀਂ ਚੱਲੇਗੇ। ਇਹ ਹੁਕਮ ਪੈਰਾਮਿਲਟਰੀ ਫੋਰਸ, ਬਾਵਰਦੀ ਪੁਲਿਸ ਕਰਮਚਾਰੀਆਂ ਨੂੰ ਇਨ੍ਹਾਂ ਮਨਾਹੀ ਦੇ ਹੁਕਮਾਂ ਤੋਂ ਛੋਟ ਹੋਵੇਗੀ। ਇਹ ਹੁਕਮ 31 ਦਸਬੰਰ 2018 ਤੱਕ ਲਾਗੂ ਰਹਿਣਗੇ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media