ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਕਾਂਗਰਸ ਕਮੇਟੀ ਦੇ ਵਿਦਿਆਰਥੀ ਵਿੰਗ ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ ਦੇ
ਸੂਬਾਈ ਵਿੰਗ ਵਲੋਂ ਅੰਮ੍ਰਿਤਸਰ ਵਿਖੇ ਵਿੰਗ ਦੇ ਸੂਬਾਈ ਪ੍ਰਧਾਨ ਅਕਸ਼ੇ ਸ਼ਰਮਾ ਦੀ ਅਗਵਾਈ ਹੇਠ ਚੁਣੇ ਹੋਏ ਲੋਕ ਨੁਮਾਇੰਦਿਆਂ ਦੇ ਅਧਿਕਾਰ ਅਤੇ ਕਰਤੱਵ ਸੰਬੰਧੀ ਇਕ ਵਿਸੇਸ਼ ਮਿਲਣੀ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ (ਦਿਹਾਤੀ) ਵਿਖੇ ਕਰਵਾਈ ਗਈ, ਜਿਸ ਵਿੱਚ ਮੁਖ ਮਹਿਮਾਨ ਵਜੋਂ ਅੰਮ੍ਰਿਤਸਰ ਤੋਂ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸ਼ਿਰਕਤ ਕੀਤੀ।
ਇਸ ਸਮੇਂ ਸੰਬੋਧਨ ਕਰਦਿਆਂ ਐਨ.ਐਸ.ਯੂ.ਆਈ ਦੇ ਆਗੂਆਂ ਨੂੰ ਸੰਬੋਧਨ ਦੌਰਾਨ ਲੋਕ ਨੁਮਾਇੰਦਿਆਂ ਦੇ ਅਧਿਕਾਰ ਤੇ ਕਰਤਵ, ਪੰਜਾਬ ਵਿੱਚ ਵਧਦੇ ਜੁਰਮ ਸੰਬੰਧੀ ਪੰਜਾਬ ਪੁਲਿਸ ਦੀ ਕਾਰਗੁਜਾਰੀ ਸੰਬੰਧੀ ਮੁੱਖ ਮਹਿਮਾਨ ਨੂੰ ਸਵਾਲ ਜਵਾਬ ਕੀਤੇ ਗਏ।ਜਿੰਨ੍ਹਾਂ ਦਾ ਜਵਾਬ ਦਿੰਦਿਆਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਦੇ ਨੌਜੁਆਨ ਵਰਗ ਨੂੰ ਇਸ ਸੰਬੰਧੀ ਜਾਗਰੂਕ ਹੋਣਾ ਪਵੇਗਾ।ਔਜਲਾ ਨੇ ਕਿਹਾ ਕਿ ਪੰਜਾਬ ਦੀ ਕਨੂੰਨ ਵਿਵਸਥਾ ਸੰਬੰਧੀ ਪੰਜਾਬ ਪੁਲਿਸ ਜਿੰਮੇਂਵਾਰ ਹੈ, ਪ੍ਰੰਤੂ ਪਿਛਲੇ ਦਸ ਸਾਲਾਂ ਦੌਰਾਨ ਗਠਜੋੜ ਸਰਕਾਰ ਵਲੋਂ ਪੰਜਾਬ ਪੁਲਿਸ ਨੂੰ ਉਸ ਦੀ ਜਿਮੇਂਵਾਰੀ ਤੋਂ ਮੁਕਤ ਕਰ ਅਕਾਲੀ ਜਥੇਦਾਰਾਂ ਦੇ ਹੱਥਾਂ ਵਿੱਚ ਦੇ ਦਿੱਤਾ ਗਿਆ ਸੀ ਅਤੇ ਪੰਜਾਬ ਪੁਲਿਸ ਦੇ ਕੁੱਝ ਅਧਿਕਾਰੀਆਂ ਵਲੋਂ ਕਨੂੰਨ ਵਿਵਸਥਾ ਨੂੰ ਸਹੀ ਤਰੀਕੇ ਨਾਲ ਨਹੀਂ ਲਿਆ ਗਿਆ।ਜਿਸ ਕਾਰਨ ਪੰਜਾਬ ਅੰਦਰ ਕੁੱਝ ਸਮੇਂ ਲਈ ਕਨੂੰਨ ਵਿਵਸਥਾ ਖਤਮ ਹੋਣ ਤੱਕ ਪਹੁੰਚ ਗਈ ਸੀ, ਪ੍ਰੰਤੂ ਹੁਣ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਸਰਕਾਰ ਵਲੋਂ ਪੁਲਿਸ ਅਧਿਕਾਰੀਆਂ ਦੀ ਜਿੰਮੇਂਵਾਰੀ ਨਿਰਧਾਰਿਤ ਕਰਨ ਨਾਲ ਜੁਰਮ ਦਾ ਗਰਾਫ ਘਟਿਆ ਹੈ।ਔਜਲਾ ਨੇ ਸੰਬੋਧਨ ਦੌਰਾਨ ਵਿਸਵਾਸ਼ ਦਿਵਾਇਆ ਕਿ ਉਹ ਆਪਣੇ ਐਮ.ਪੀ ਦੇ ਸਮਾਂਕਾਲ ਦੇ ਅਖੀਰ ਤੱਕ ਪੁਲਿਸ ਪ੍ਰਸਾਸ਼ਨ ਨੂੰ ਚੁਸਤ ਦਰੁਸਤ ਕਰਨ ਲਈ ਵਚਨਬੱਧ ਹਨ ਅਤੇ ਅੰਮ੍ਰਿਤਸਰ ਦੇ ਜੁਰਮ ਨੂੰ ਜੀਰੋ ਤੱਕ ਲਿਜਾੇਣ ਲਈ ਆਪਣੇ ਯਤਨ ਜਾਰੀ ਰੱਖਣਗੇ। ਔਜਲਾ ਨੇ ਨੌਜੁਆਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਵੀ ਨੇਤਾ ਆਪਣੇ ਵਿਦਿਆਰਥੀ ਜੀਵਨ ਦੌਰਾਨ ਹੀ ਆਪਣੇ ਸਿਆਸੀ ਸਫਰ ਦੀ ਸ਼ੁਰੂਆਤ ਕਰਦਾ ਹੈ।ਅੱਜ ਦੇ ਵਿਦਿਆਰਥੀ ਖਾਸ ਕਰਕੇ ਨੌਜੁਆਨ ਆਪਣੇ ਸਿਆਸੀ ਨੇਤਾਵਾਂ ਦੀ ਜਿੰਮੇਂਵਾਰੀ ਨਿਰਧਾਰਿਤ ਕਰਨ ਅਤੇ ਉਨ੍ਹਾਂ ਨੂੰ ਸਵਾਲ ਪੁੱਛਣ ਕਿ ਉਨ੍ਹਾਂ ਨੇ ਆਪਣੇ ਹਲਕੇ ਅਤੇ ਨੌਜੁਆਨਾਂ ਸਮੇਤ ਦੇਸ਼ ਲਈ ਕੀ ਕੀਤਾ ਹੈ।ਇਸ ਸਮੇਂ ਕ੍ਰਿਸਚਨ ਆਗੂ ਸੋਨੂੰ ਜਾਫਰ, ਪਰਮਜੀਤ ਸਿੰਘ ਬਤਰਾ, ਨੌਜੁਆਨ ਕਾਂਗਰਸੀ ਕੌਂਸਲਰ ਹਰਪਨ ਔਜਲਾ, ਕਾਂਗਰਸ ਸੇਵਾ ਦਲ ਆਗੂ ਲੀਲਾ ਵਰਮਾ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਹਾਜਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media