ਦਿੱਲੀ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨਾਲ
ਮੁਲਾਕਾਤ ਕੀਤੀ।ਵਾਂਗ ਯੀ ਦਾ ਸੁਆਗਤ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਭਾਰਤ-ਚੀਨ ਸਬੰਧ ਭਾਰਤ ਦੀ ਵਿਦੇਸ਼ ਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਹਨ।ਇਨ੍ਹਾਂ ਦੋਵਾਂ ਪ੍ਰਮੁੱਖ ਦੇਸ਼ਾਂ ਦਰਮਿਆਨ ਦੁਵੱਲੇ ਸਹਿਯੋਗ ਦਾ ਵਿਸਥਾਰ ਖੇਤਰੀ ਅਤੇ ਅੰਤਰਰਾਸ਼ਟਰੀ, ਦੋਵਾਂ ਪੱਧਰਾਂ ’ਤੇ ਸਾਡੇ ਆਪਸੀ ਹਿੱਤਾਂ ਨਾਲ ਜੁੜਿਆ ਹੈ।ਭਾਰਤ ਆਪਸੀ ਵਿਸ਼ਵਾਸ ਅਤੇ ਸਾਂਝ ਦੇ ਅਧਾਰ ’ਤੇ ਇੱਕ-ਦੂਜੇ ਦੇ ਸਰੋਕਾਰਾਂ, ਅਕਾਂਖਿਆਵਾਂ ਅਤੇ ਸੰਵੇਦਨਸ਼ੀਲਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਚੀਨ ਦੇ ਨਾਲ ਦੁਵੱੇ ਸਬੰਧਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਨਿਰੰਤਰ ਇੱਛਕ ਹੈ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media