Thursday, August 27, 2026

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੀ ਰਾਜ ਪੱਧਰੀ ਮੁਕਾਬਲਿਆਂ `ਚ ਸ਼ਾਨਦਾਰ ਜਿੱਤ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ PUNJ2212201812ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵੱਲੋਂ ਕਰਵਾਏ ਗਏ ਰਾਜ ਪੱਧਰ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ’ਚ ਸ਼ਾਨਦਾਰ ਜਿੱਤਾਂ ਹਾਸਲ ਕੀਤੀਆਂ ਹਨ।
    ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਸੰਦੇਸ਼ ’ਚ ਰਾਜ ਪੱਧਰ ਦੇ ਮੁਕਾਬਲਿਆਂ ’ਚ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਬੋਰਡ ਦੇ ਇਮਤਿਹਾਨਾਂ ’ਚ ਵੀ ਚੰਗੇ ਨੰਬਰ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ।    
    ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਵਿਦਿਆਰਥੀਆਂ ਦੀ ਜਿੱਤ ’ਤੇ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਮੋਹਾਲੀ ਵਿਖੇ ਹੋਏ ਸੈਸ਼ਨ 2018-19 ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਜਿੱਤਾਂ ਹਾਸਲ ਕਰਕੇ ਆਪਣੀ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ।
    ਉਨ੍ਹਾਂ ਦੱਸਿਆ ਕਿ ਤੀਸਰੇ ਵਰਗ ਦੇ ਗਤਕਾ ਮੁਕਾਬਲੇ ’ਚ ਗੁਰਸੇਵਕ ਸਿੰਘ ਤੇ ਸਾਥੀਆਂ ਵੱਲੋਂ ਪਹਿਲਾ ਸਥਾਨ, ਦੂਜੇ ਵਰਗ ’ਚ ਸੁਮਿਤ ਵੱਲੋਂ ਚਿੱਤਰਕਲਾ ’ਚ ਪਹਿਲਾ ਸਥਾਨ ਅਤੇ ਤੀਜੇ ਵਰਗ ’ਚ ਹਿਰਦੇਪਾਲ ਸਿੰਘ ਵੱਲੋਂ ਭਾਸ਼ਣ ਮੁਕਾਬਲੇ ’ਚ ਤੀਜਾ ਸਥਾਨ ਹਾਸਲ ਕਰਕੇ ਸਿੱਖਿਆ ਮੰਤਰੀ ਪੰਜਾਬ ਅਤੇ ਬੋਰਡ ਦੇ ਉੱਚ ਅਧਿਕਾਰੀਆਂ ਵੱਲੋਂ ਤਮਗੇ ਤੇ ਯਾਦਗਾਰੀ ਚਿੰਨ੍ਹ ਹਾਸਲ ਕੀਤੇ।ਸਕੂਲ ਆਉਣ ’ਤੇ ਪ੍ਰਿੰਸੀਪਲ ਡਾ. ਗੋਗੋਆਣੀ ਵੱਲੋਂ ਇਨ੍ਹਾਂ ਸ਼ਾਨਦਾਰ ਜਿੱਤਾਂ ’ਤੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply