ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਵਲੋਂ ਟਰੇਡ ਐਂਡ ਇੰਡਸਟਰੀ ਵਿੰਗ ਦਾ ਵਿਸਥਾਰ ਕਰਦਿਆਂ ਮਨਜੀਤ
ਸਿੰਘ ਮੌੜ ਅਤੇ ਬਲਜਿੰਦਰ ਸਿੰਘ ਪਲਟਾ ਬਠਿੰਡਾ ਨੂੰ ਟਰੇਡ ਵਿੰਗ ਜਿਲ੍ਹਾ ਬਠਿੰਡਾ ਮਾਲਵਾ ਜ਼ੋਨ-1 ਦਾ ਪ੍ਰਧਾਨ ਐਲਾਨਿਆ ਗਿਆ ਹੈ।ਇਨ੍ਹਾਂ ਨੇ ਪਾਰਟੀ ਹਾਈਕਮਾਨ ਸ੍ਰੀਮਤੀ ਨੀਨਾ ਮਿੱਤਲ ਪ੍ਰਧਾਨ ਵਪਾਰ ਵਿੰਗ ਪੰਜਾਬ, ਪ੍ਰਧਾਨ ਅਨਿਲ ਠਾਕੁਰ ਤੇ ਕੋਰ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕੀਤਾ।ਮਨਜੀਤ ਮੌੜ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ ਰਾਤ ਕੰਮ ਕਰਨ ਅਤੇ ਵੱਡੇ ਛੋਟੇ ਵਪਾਰੀਆਂ, ਇੰਡਸਟਰੀ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣ ਲਈ ਹਮੇਸ਼ਾਂ ਤੱਤਪਰ ਰਹਿਣਗੇ।ਇਸ ਮੌਕੇ ਸੁਖਬੀਰ ਸਿੰਘ ਬਰਾੜ, ਪ੍ਰੀਤਮ ਸਿੰਘ, ਸੰਜੀਵ ਜਿੰਦਲ, ਅੰਮ੍ਰਿਤਪਾਲ ਸਿੰਘ ਪਾਲੀ, ਹਰਜਿੰਦਰ ਕੌਰ, ਅਮਨ ਸਰਮਾ, ਨਰਿੰਦਰ ਸਿੰਘ, ਧਰਮਵੀਰ ਸਿੰਘ, ਤਿਲਕ ਰਾਜ, ਪਟੇਲ ਸੰਨੀ, ਜਨਾਰਦਨ ਮਾਹੀਓ ਵੀ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media