ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਿਲ੍ਹੇ ‘ਚ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ
ਪ੍ਰਬੰਧ ਮਜਬੂਤ ਕੀਤੇ ਜਾ ਰਹੇ ਹਨ, ਜਿੱਥੇ ਪਿੰਡਾਂ ਵਿੱਚ ਨਾਕਾਬੰਦੀ ਕੀਤੀ ਜਾ ਰਹੀ ਹੈ, ਉਥੇ ਹੀ ਸ਼ਹਿਰ ਬਠਿੰਡਾ ਵਿੱਚ ਵੀ ਸਰਵਜਨਕ ਥਾਵਾਂ ਤੇ ਸੁਰੱਖਿਆ ਪ੍ਰਬੰਧ ਮਜਬੂਤ ਕਰਨ ਦੇ ਨਾਲ ਸਰਹੱਦੀ ਇਲਾਕਿਆਂ ਤੇ ਵੀ ਚੈਕਿੰਗ ਕੀਤੀ ਜਾ ਰਹੀ ਹੈ।ਇਸ ਦੇ ਨਾਲ ਰੇਲਵੇ ਸਟੇਸ਼ਨ, ਬੱਸ ਸਟੈਂਡ ਵਿਖੇ ਚੈਕਿੰਗ ਕੀਤੀ ਅਤੇ ਸ਼ਹਿਰ ਦੇ 200 ਦੇ ਕਰੀਬ ਪੀ.ਜੀ ਕੇਂਦਰਾਂ `ਤੇ ਵੀ ਪੁਲਿਸ ਦੀ ਛਾਪੇਮਾਰੀ ਕਰਦਿਆਂ ਅਤੇ ਵੱਡੇ ਪੱਧਰ `ਤੇ ਪੁਲਿਸ ਦੀਆਂ ਟੀਮਾਂ ਨੇ ਇਥੇ ਰਹਿ ਰਹੇ ਵਿਅਕਤੀਆਂ ਦੇ ਪਛਾਣ ਪੱਤਰਾਂ ਸਮੇਤ ਕਮਰਿਆਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਬਿਨਾਂ ਅਧਿਕਾਰਤ ਪੱਤਰਾਂ ਤੋਂ ਰਹਿ ਰਹੇ ਵਿਅਕਤੀਆਂ ਨੂੰ ਕੂਚ ਕਰਨ ਦੇ ਵੀ ਆਦੇਸ਼ ਦਿੱਤੇ ਗਏ।ਐਸ.ਐਸ.ਪੀ ਨਾਨਕ ਸਿੰਘ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਕ੍ਰਿਸਮਸ `ਤੇ ਨਵੇਂ ਸਾਲ ਦੀ ਆਮਦ ਨੂੰ ਲੈਕੇ ਵੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਮਾਹੌਲ ਖਰਾਬ ਨਾ ਕਰ ਸਕੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਸਬੰਧੀ ਤੁਰੰਤ ਪੁਲਿਸ ਨੂੰ ਸੂਚਨਾ ਦੇਣ ਅਤੇ ਪੀ.ਜੀ ਤੇ ਹੋਟਲਾਂ ਵਿੱਚ ਬਿਨਾਂ ਅਧਿਕਾਰਤ ਪੱਤਰਾਂ ਦੀ ਜਾਂਚ ਤੋਂ ਕਮਰੇ ਨਾ ਦਿੱਤੇ ਜਾਣ।ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media