Tuesday, April 28, 2026

ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

PUNJ2312201809ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਨਿਸ਼ਕਾਮ ਨਿਰੋਲ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ (ਗੁਜਰ ਕੌਰ) ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ 24 ਦਸੰਬਰ ਸੋਮਵਾਰ ਦੀ ਸ਼ਾਮ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਕਰਵਾਇਆ ਜਾ ਰਿਹਾ ਹੈ।ਅਵਤਾਰ ਸਿੰਘ ਕੈਂਥ ਮੁੱਖ ਸੇਵਾਦਾਰ ਨੇ ਦੱਸਿਆ ਕਿ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ‘ਚ ਪਹੁੰਚ ਰਹੇ ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਹਜ਼ੁਰੀ ਰਾਗੀ ਭਾਈ ਜਗਤਾ ਜੀ ਗੁਰਦੁਆਰਾ ਸਾਹਿਬ ਭਾਈ ਸ਼ਿਵਦੇਵ ਸਿੰਘ ਅਤੇ ਕਥਾ ਵਾਚਕ ਭਾਈ ਰਵਿੰਦਰ ਸਿੰਘ ਵਾਂ ਮੁੱਖ ਗੰ੍ਰਥੀ ਬਠਿੰਡਾ ਵਾਲੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ।ਸੁਸਾਇਟੀ ਵੱਲੋਂ ਸਮੂੰਹ ਸੰਗਤਾਂ ਨੂੰ ਇਸ ਗੁਰਮਤਿ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ।
 

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply