ਭੀਖੀ, 23 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਮਾਨਸਾ ਦੇ ਐਸ.ਐਸ.ਪੀ ਮਨਧੀਰ ਸਿੰਘ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਅਤੇ ਨੁੰਮਾਇਦਿਆਂ ਨੂੰ ਸਰਦੂਲਗੜ੍ਹ ਅਤੇ ਮਾਨਸਾ ਵਿਖੇ ਨਸ਼ਿਆਂ ਖਿਲਾਫ਼ ਸਹੁੰ ਚੁਕਾਈ।ਇਸ ਉਪਰੰਤ ਆਖਿਆ ਕਿ ਪੰਚਾਇਤੀ ਚੋਣਾਂ ਨਿਰਪੱਖ ਤੇ ਬਿਨਾਂ ਕਿਸੇ ਭੇਦਭਾਵ ਦੇ ਹੋਣਗੀਆਂ ਅਤੇ ਪੁਲਿਸ ਕਿਸੇ ਵੀ ਸਿਆਸੀ ਦਬਾਅ ਹੇਠ ਨਹੀਂ ਹੈ।
ਉਨ੍ਹਾਂ ਨਾਲ ਹੀ ਇਸ ਗੱਲ `ਤੇ ਜ਼ੋਰ ਦਿੱਤਾ ਕਿ ਚੋਣਾਂ ਵਿੱਚ ਉਮੀਦਵਾਰ ਅਤੇ ਪਾਰਟੀਆਂ ਦੇ ਨੁਮਾਇੰਦੇ ਸ਼ਰਾਬ ਵੰਡਣ ਅਤੇ ਇਸ ਦੀ ਵਰਤੋ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਲੋਕਾਂ ਤੋਂ ਵੀ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਨਸ਼ੇ ਦੀ ਵਰਤੋ ਦੇ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਵਿਚ ਸਾਥ ਦੇਣ।
ਉਨਾਂ ਨੇ ਇਸ ਸਬੰਧੀ ਵੱਖ-ਵੱਖ ਥਾਵਾਂ `ਤੇ ਮੀਟਿੰਗਾਂ ਕੀਤੀਆਂ ਜਿੰਨ੍ਹਾਂ ਵਿਚੋਂ ਸਰਦੂਲਗੜ੍ਹ ਅਤੇ ਮਾਨਸਾ ਉਹ ਖੁਦ ਉਚੇਚੇ ਤੌਰ `ਤੇ ਪਹੁੰਚੇ।ਉਨ੍ਹਾਂ ਨੇ ਅਸਲਾ ਰੱਖਣ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨ੍ਹਾਂ ਨੇ ਅਸਲਾ ਹਾਲੇ ਤੱਕ ਜਮ੍ਹਾਂ ਨਹੀਂ ਕਰਵਾਇਆ, ਉਹ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ, ਅਜਿਹਾ ਨਾ ਕਰਨ ਦੀ ਸੂਰਤ `ਚ ਅਸਲਾ ਲਾਇਸੰਸ ਰੱਦ ਕਰ ਦਿੱਤੇ ਜਾਣਗੇ।ਐਸ.ਐਸ.ਪੀ ਨੇ ਕਿਹਾ ਕਿ ਜੋ ਵੀ ਉਮੀਦਵਾਰ ਲੋਕਾਂ ਵਲੋਂ ਚੁਣੇ ਜਾਣਗੇ ਉਹ ਆਪਣੇ ਅਧਿਕਾਰਿਤ ਪਿੰਡ ਵਿਚ ਸੀ.ਸੀ.ਟੀ.ਵੀ ਕੈਮਰੇ ਜ਼ਰੂਰ ਲਗਵਾਉਣ ਤਾਂ ਜੋ ਚੋਰੀ ਅਤੇ ਲੁੱਟ ਖੋਹ ਦੀਆਂ ਵਾਪਰ ਰਹੀਆਂ ਵਾਰਦਾਤਾਂ ਨੂੰ ਠੱਲ੍ਹ ਪਾਈ ਜਾ ਸਕੇ।
ਇਸ ਮੌਕੇ ਡੀ.ਐਸ.ਪੀ ਸਿਮਰਨਜੀਤ ਸਿੰਘ ਲੰਗ, ਮੁੱਖ ਥਾਣਾ ਅਫ਼ਸਰ ਸਿਟੀ-1 ਜਸਵੀਰ ਸਿੰਘ, ਮੁੱਖ ਥਾਣਾ ਅਫ਼ਸਰ ਜੋਗਾ ਬਲਵਿੰਦਰ ਸਿੰਘ, ਚੌਂਕੀ ਇੰਚਾਰਜ ਬਹਿਣੀਵਾਲ ਅਵਤਾਰ ਸਿੰਘ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media