Monday, July 27, 2026

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

PUNJ2312201816ਜੰਡਿਆਲਾ ਗੁਰੂ, 24 ਦਸੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ)  – ਹਰ ਸਾਲ ਦੀ ਤਰਾਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਬਾਬਾ ਜੀਵਨ ਸਿੰਘ ਜੀ ਮੱਸਿਆ ਸੇਵਾ ਸੁਸਾਇਟੀ (ਰਜਿ.) ਵਲੋਂ ਆਯੋਜਿਤ ਇਹ ਨਗਰ ਕੀਰਤਨ ਗੁਰਦੁਆਰਾ ਸੰਗਤਸਰ ਮੁਹੱਲਾ ਸ਼ੇਖੂਪੁਰਾ ਤੋਂ ਆਰੰਭ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਹਿਰ ਦੇ ਬਾਜ਼ਾਰਾਂ ਅਤੇ ਗਲੀ ਮੁਹੱਲਿਆਂ ਵਿਚੋ ਹੁੰਦਾ ਹੋਇਆ ਵਾਪਸ ਗੁਰਦੁਆਰਾ ਸੰਗਤਸਰ ਵਿਖੇ ਪਹੁੰਚਿਆ।ਰਸਤੇ ’ਚ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਤੇ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ ਅਤੇ ਚਾਹ, ਦੁੱਧ ਅਤੇ ਹੋਰ ਬੇਅੰਤ ਪਦਾਰਥਾਂ ਦੇ ਲੰਗਰ ਲਗਾਏ ਗਏ।ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗਤਕਾ ਅਖਾੜਾ ਦੇ ਜਥੇਦਾਰ ਸਰਤਾਜ ਸਿੰਘ ਦੀ ਅਗਵਾਈ `ਚ ਨੌਜਵਾਨਾਂ ਨੇ ਗਤਕੇ ਦੇ ਜੌਹਰ ਦਿਖਾਏ।ਗੁਰੂ ਘਰ ਦੇ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਬਾਬਾ ਜੀ ਦੀਆਂ ਪੰਥ ਪ੍ਰਤੀ ਲਾਸਾਨੀ ਕੁਰਬਾਨੀਆਂ ਬਾਰੇ ਵੀ ਸੰਗਤ ਨੂੰ ਜਾਣੂ ਕਰਵਾਇਆ।ਸ਼ਹਿਰ ਵਿਚ ਕਈ ਥਾਵਾਂ ਤੇ ਦੇ ਕੇ ਸਨਮਾਨਿਤ ਕੀਤਾ।ਅਵਤਾਰ ਸਿੰੰਘ ਕਾਲਾ ਕੋਂਸਲਰ, ਨਿਰਮਲ ਸਿੰਘ ਨਿੰਮਾ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ।
 ਇਸ ਮੌਕੇ ਕਸਮੀਰ ਸਿੰਘ ਪ੍ਧਾਨ, ਮਹਿਤਾਬ ਸਿੰਘ ਮੀਤ ਪ੍ਰਧਾਨ, ਕੇਵਲ ਸਿੰਘ, ਜਸਬੀਰ ਸਿੰਘ, ਹਰਨਾਮ ਸਿੰਘ, ਸੰਜੀਵ ਸਿੰਘ, ਨਿਰਮਲ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਗੁਰਮੇਜ ਸਿੰਘ, ਹਰਦੇਵ ਸਿੰਘ, ਅਰਜਨ ਸਿੰਘ, ਸਰਬਜੀਤ ਸਿੰਘ ਜਗਦੀਪ ਸਿੰਘ, ਅਜੈ ਸ਼ੇਰਗਿਲ ਆਦਿ ਨੇ ਵੀ ਹਾਜ਼ਰੀ ਭਰੀ।
 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply